ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ (ਧਾਲੀਵਾਲ, ਭੁੱਲਰ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਗੁਰਪ੍ਰੀਤ ਸਿੰਘ, ਡਾਕਟਰ ਮਨੀਤਾ ਜੋਸ਼ੀ, ਪ੍ਰੋਫੈਸਰ ਕਾਲਾ ਸਿੰਘ ਡਾਕਟਰ ਮਨਪ੍ਰੀਤ ਕੌਰ ਹਾਂਡਾ ਵਲੋਂ 7 ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ ਜਿਸ ਵਿਚ ਸੇਵਾ ਮੁਕਤ ਡਿਪਟੀ ਡੀ.ਪੀ.ਆਈ. ਪਿ੍ੰਸੀਪਲ ਸਟੇਟ ਕਾਲਜ ਪਟਿਆਲਾ ਡਾਕਟਰ ਪਰਮਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪਿ੍ੰਸੀਪਲ ਸ਼ਾਮ ਸੁੰਦਰ ਸ਼ਰਮਾ ਨੇ ਵਲੰਟੀਅਰਜ਼ ਨੂੰ ਐਨ.ਐਸ.ਐਸ. ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਹਰ ਗਤੀਵਿਧੀ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਡਾਕਟਰ ਪਰਮਿੰਦਰ ਸਿੰਘ ਨੇ ਵਲੰਟੀਅਰ ਨੂੰ ਸਮਾਜ ਸੇਵਾ ਨਾਲ ਜੁੜ ਕੇ ਆਪਣੀ ਸ਼ਖ਼ਸੀਅਤ ਨੂੰ ਉਭਾਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਆਪਣੇ ਐਨ.ਐਸ.ਐਸ. ਦੇ ਤਜਰਬਿਆਂ ਨੂੰ ਵਲੰਟੀਅਰ ਨਾਲ ਸਾਂਝਾ ਕੀਤਾ | ਇਸ ਸਮੇਂ ਮੁਸਕਾਨ, ਨੈਨਸੀ ਅਤੇ ਜਸਪ੍ਰੀਤ ਕੌਰ ਨੇ ਬਹੁਤ ਵਧੀਆ ਪੇਸ਼ਕਾਰੀ ਕੀਤੀ | ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਡਾਕਟਰ ਅਚਲਾ, ਡਾਕਟਰ ਪਰਮਿੰਦਰ ਕੌਰ ਪ੍ਰੋਫੈਸਰ ਸਿਮਰਨਜੀਤ ਕੌਰ, ਪ੍ਰੋਫੈਸਰ ਮੁਖਤਿਆਰ ਸਿੰਘ, ਡਾਕਟਰ ਕੁਲਦੀਪ ਸਿੰਘ ਬਾਹੀਆ, ਪ੍ਰੋਫੈਸਰ ਦਰਸ਼ਨ ਸਿੰਘ ਅਤੇ ਰਘਵੀਰ ਸਿੰਘ ਆਦਿ ਮੌਜੂਦ ਸਨ |