ਧੂਰੀ, 17 ਫਰਵਰੀ (ਲਖਵੀਰ ਸਿੰਘ ਧਾਂਦਰਾ) - ਸਰਤਾਜ ਸਿੰਘ ਚਾਹਲ ਐਸ.ਐਸ.ਪੀ. ਸੰਗਰੂਰ ਵਲੋਂ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਥ ਡਵੀਜ਼ਨ ਧੂਰੀ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ'' ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 09.02.2026 ਤੋਂ 15.02.2026 ਤੱਕ 06 ਮੁਕੱਦਮੇ ਦਰਜ ਕਰ ਕੇ 07 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 83 ਗ੍ਰਾਮ ਚਿੱਟਾ/ਹੈਰੋਇਨ, 14 ਬੋਤਲਾਂ ਸ਼ਰਾਬ ਠੇਕਾ ਦੇਸੀ, 180 ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆ ਗਈਆ ਅਤੇ ਨਸ਼ਾ ਕਰਨ ਦੇ ਆਦੀ 08 ਵਿਅਕਤੀਆਂ ਨੂੰ ਓ.ਓ.ਏ.ਟੀ ਸੈਂਟਰ ਵਿਚੋਂ ਦਵਾਈ ਦਿਲਵਾਈ ਗਈ ਹੈ | ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਰਾਣੇ ਮੁਕੱਦਮਿਆਂ ਵਿਚ ਚਲੇ ਆ ਰਹੇ 02 ਪੀ.ਓਜ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ 11 ਮੁਕੱਦਮਿਆਂ ਦੀ ਤਫ਼ਤੀਸ਼ ਮੁਕੰਮਲ ਕਰ ਕੇ ਦੋਸ਼ੀਆਂ ਖ਼ਿਲਾਫ਼ ਚਲਾਨ ਪੇਸ਼ ਅਦਾਲਤ ਕੀਤੇ ਗਏ ਹਨ, 01 ਚੋਰੀ ਦੇ ਮੁਕੱਦਮੇ ਵਿਚ 01 ਦੋਸੀ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 01 ਮੋਟਰ ਸਾਈਕਲ ਅਤੇ 02 ਚੋਰੀ ਦੇ ਸਿਲੰਡਰ ਬਰਾਮਦ ਕਰਵਾਏ ਗਏ ਅਤੇ ਪਬਲਿਕ ਦੀਆ ਸ਼ਿਕਾਇਤਾਂ ਪਹਿਲ ਦੇ ਅਧਾਰ ਤੇ ਸੁਣ ਕੇ 65 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਟਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕਰਦੇ ਹੋਏ 02 ਵਹੀਕਲ ਬੰਦ ਕੀਤੇ ਗਏ ਅਤੇ ਵੱਖ-ਵੱਖ ਜੁਰਮਾਂ ਤਹਿਤ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 178 ਵਹੀਕਲਾਂ ਦੇ ਚਲਾਨ ਕੀਤੇ ਗਏ ਹਨ | ਸੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 116 ਵਿਅਕਤੀਆਂ ਵਿਰੁੱਧ 172 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਕੀਤੀ ਗਈ ਹੈ | ਇਸ ਤੋਂ ਇਲਾਵਾ ਨਸੇ ਅਤੇ ਮਾੜੇ ਵਿਅਕਤੀਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਪਰਹਾਰ-2 ਦੇ ਤਹਿਤ 72 ਘੰਟਿਆਂ ਅੰਦਰ ਵੱਖ ਵੱਖ ਮੁਕੱਦਮਿਆਂ ਦੇ ਭਗੌੜੇ 42 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ | ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ | ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ |