ਲਹਿਰਾਗਾਗਾ, 17 ਫਰਵਰੀ (ਗਰਗ) - ਵਪਾਰ ਮੰਡਲ ਲਹਿਰਾਗਾਗਾ ਦੇ ਪ੍ਰਧਾਨ ਨਰਾਤਾ ਰਾਮ ਅਤੇ ਕਿ੍ਸ਼ਨ ਕੁਮਾਰ ਟੀਨਾ ਫਤਿਹਗੜ੍ਹ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਸਵਿੱਤਰੀ ਦੇਵੀ ਦਾ ਦਿਹਾਂਤ ਹੋ ਗਿਆ | ਉਹ 83 ਵਰਿ੍ਹਆਂ ਦੇ ਸਨ | ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਲੱਕੀ ਗੋਇਲ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਟਰੇਡ ਕਮਿਸ਼ਨ ਦੇ ਚੇਅਰਮੈਨ ਪਿ੍ੰਸ ਗਰਗ, ਗਰੀਬ ਪਰਿਵਾਰ ਫੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਵਿਸ਼ਾਲ ਮੰਡਲ ਦੇ ਪ੍ਰਧਾਨ ਸੁਰਿੰਦਰ ਡਿਸਕੋ, ਸੁਰੇਸ਼ ਸਿੰਗਲਾ ਠੇਕੇਦਾਰ, ਗੁਰਜਿੰਦਰ ਸਿੰਘ ਪੱਪੀ ਨੰਗਲਾ, ਸਤੀਸ ਕੁਮਾਰ ਮਾਂਟੂ, ਰਾਜ ਕੁਮਾਰ ਲਹਿਲ ਕਲਾਂ ਵਾਲੇ, ਥਾਣੇਦਾਰ ਪ੍ਰੀਤਮ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |