28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਬਿਜਲੀ ਕਾਮਿਆਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 18-02-2026
ਲਹਿਰਾਗਾਗਾ, 17 ਫਰਵਰੀ (ਅਸ਼ੋਕ ਗਰਗ) - ਸਾਂਝੇ ਧੜੇ ਦੀਆਂ ਜਥੇਬੰਦੀਆਂ ਬਿਜਲੀ ਮੁਲਾਜ਼ਮ ਏਕਤਾ ਮੰਚ, ਜੁਆਇੰਟ ਫੋਰਮ ਪੰਜਾਬ ਅਤੇ ਪੈਨਸ਼ਨਰ ਯੂਨੀਅਨਾਂ ਦੇ ਸੱਦੇ 'ਤੇ ਦਿੱਤੇ ਸੰਘਰਸ਼ ਅਨੁਸਾਰ ਅੱਜ ਮੰਡਲ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਨਿਗਮ ਦੀ ਪਟਿਆਲਾ ਸ਼ਹਿਰ ਦੇ ਬਡੂੰਗਰ ਵਿਖੇ 50 ਏਕੜ ਜ਼ਮੀਨ ਪੁੱਡਾ ਦੇ ਨਾਮ ਤਬਦੀਲ ਕਰਨ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ | ਸੂਬਾਈ ਆਗੂ ਪੂਰਨ ਸਿੰਘ ਖਾਈ, ਜੰਗੀਰ ਸਿੰਘ, ਜਸਵਿੰਦਰ ਸਿੰਘ ਜੱਸਾ ਤੇ ਰਾਮ ਚੰਦਰ ਸਿੰਘ ਖਾਈ ਨੇ ਦੱਸਿਆ ਪਾਵਰਕਾਮ ਦੀ ਮੈਨੇਜਮੈਂਟ ਨੇ ਪਿਛਲੇ ਸਾਲ ਵਿਚ ਅਤੇ ਹੁਣ 14 ਜਨਵਰੀ ਨੂੰ ਗੈਸਟ ਹਾਊਸ ਮੁਹਾਲੀ ਵਿਖੇ ਮੀਟਿੰਗ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਵਾਜਬ ਮੰਗਾਂ ਨੂੰ ਲਾਗੂ ਕਰਨ ਲਈ ਬਚਨ ਬੱਧਤਾ ਕੀਤੀ ਸੀ ਅਤੇ ਮੀਟਿੰਗ ਵਿਚ ਸਰਕਾਰੀ ਜ਼ਮੀਨਾਂ ਨਾ ਵੇਚਣ ਦਾ ਫ਼ੈਸਲਾ ਕੀਤਾ ਗਿਆ ਸੀ | ਪ੍ਰੰਤੂ ਮੀਟਿੰਗ ਵਿਚ ਕੀਤੇ ਵਾਅਦੇ ਦੇ ਉਲਟ ਮੁਲਾਜ਼ਮਾਂ ਦੀ ਕੋਈ ਵੀ ਮੰਗ ਲਾਗੂ ਨਹੀਂ ਕੀਤੀ ਗਈ ਅਤੇ ਉਲਟਾ ਪੰਜਾਬ ਸਰਕਾਰ ਵਲੋਂ ਘਾਟੀਆਂ ਨੀਤੀਆਂ ਨੂੰ ਲਾਗੂ ਕਰਨ ਕਰ ਕੇ ਪੰਜਾਬ ਦੇ ਪੈਸੇ ਨੂੰ ਪਾਣੀ ਦੀ ਤਰ੍ਹਾਂ ਲੁੱਟਿਆ ਜਾ ਰਿਹਾ ਹੈ ਅਤੇ ਸਰਕਾਰੀ ਜ਼ਮੀਨਾਂ ਨੂੰ ਵੇਚਿਆ ਜਾ ਰਿਹਾ ਹੈ | ਉਨ੍ਹਾਂ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਸਰਕਾਰੀ ਜ਼ਮੀਨਾਂ ਵੇਚਣ ਵਾਲੇ ਫ਼ੈਸਲਿਆਂ ਨੂੰ ਰੋਕਣ ਲਈ ਇਕੱਠੇ ਹੋ ਕੇ ਸੰਘਰਸ਼ ਕੀਤਾ ਜਾਵੇ ਤਾਂ ਕਿ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ | ਅੱਜ ਦੀ ਰੈਲੀ ਨੂੰ ਮਹਿੰਦਰ ਸਿੰਘ ਲਹਿਰਾ, ਜਗਸੀਰ ਸਿੰਘ ਰਾਮਗੜ੍ਹ, ਜਸਵੀਰ ਸਿੰਘ, ਬਲਵਿੰਦਰਪਾਲ ਕੌਸ਼ਿਕ, ਮਨਪ੍ਰੀਤ ਸਿੰਘ, ਗੁਰਛੈਬਰ ਸਿੰਘ ਪਸੋਰ, ਹਰਦੀਪ ਸਿੰਘ ਖਾਈ, ਪ੍ਰਦੀਪ ਕੁਮਾਰ ਤੇ ਮਨਜੀਤ ਕੁਮਾਰ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਮੋਗਾ ਰੈਲੀ ਲਈ ਹਲਕਾ ਦਸੂਹਾ ਤੋਂ ਸੁਸ਼ੀਲ ਪਿੰਕੀ ਇੰਚਾਰਜ ਅਗਲੀ ਖ਼ਬਰ ਪਰਾਲੀ ਸੰਭਾਲ ਨਾਲ ਕਣਕ ਦੀ ਛਿੱਟਾ ਬਿਜਾਈ ਦਾ ਮਾਡਲ ਖੇਤ ਦਿਵਸ ਵਿਚ ਆਯੋਜਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।