19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਲੈ ਕੇ ਭਾਜਪਾ ਵੱਲੋਂ ਮੁਢਲੀ ਮੀਟਿੰਗ

ਅਜੀਤ ਡੈਸਕ 19-02-2026
ਸੁਨਾਮ ਊਧਮ ਸਿੰਘ ਵਾਲਾ, 18 ਫਰਵਰੀ (ਭੁੱਲਰ, ਧਾਲੀਵਾਲ) - ਦਾਮਨ ਬਾਜਵਾ ਵਲੋਂ ਆਪਣੇ ਦਫ਼ਤਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਭਾਜਪਾ ਅਹੁਦੇਦਾਰ ਨਾਲ ਮੋਗਾ ਵਿਖੇ ਹੋਣ ਜਾ ਰਹੀ ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਸਬੰਧੀ ਇੱਕ ਮੁੱਢਲੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਦਾਮਨ ਬਾਜਵਾ ਨੇ ਰੈਲੀ ਦੀ ਤਿਆਰੀਆਂ, ਪ੍ਰਬੰਧਾਂ ਅਤੇ ਸੰਗਠਨਾਤਮਕ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਸਾਰੇ ਹੀ ਅਹੁਦੇਦਾਰ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੂਹ ਵਰਕਰਾਂ ਸਮੇਤ ਵੱਧ-ਚੜ੍ਹ ਕੇ ਰੈਲੀ ਵਿਚ ਸ਼ਮੂਲੀਅਤ ਕਰਨ | ਦਾਮਨ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਰੈਲੀ ਸਬੰਧੀ ਲੋਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਭਾਜਪਾ ਦੀ ਇਹ ਰੈਲੀ ਇੱਕ ਇਤਿਹਾਸਕ ਰੈਲੀ ਬਣੇਗੀ | ਉਨ੍ਹਾਂ ਕਿਹਾ ਕਿ ਰੈਲੀ ਪਾਰਟੀ ਦੀ ਨੀਤੀ-ਰੀਤ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤੀ ਨਾਲ ਪ੍ਰਗਟ ਕਰੇਗੀ ਅਤੇ ਵੱਡੀ ਗਿਣਤੀ ਵਿਚ ਲੋਕਾਂ ਦੀ ਭਾਗੀਦਾਰੀ ਇਸ ਦਾ ਮੁੱਖ ਕੇਂਦਰ ਰਹੇਗੀ | ਮੀਟਿੰਗ ਵਿਚ ਰੈਲੀ ਦੀ ਸਫਲਤਾ ਲਈ ਜ਼ਿੰਮੇਵਾਰੀਆਂ ਦੀ ਵੰਡ ਅਤੇ ਅਗਲੇ ਕਾਰਜਕ੍ਰਮਾਂ ਬਾਰੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ, ਮੋਨਿਕਾ ਗੋਇਲ ਸਾਬਕਾ ਕੋਸਲਰ, ਸੰਜੇ ਗੋਇਲ ਖਡਿਆਲੀਆਂ, ਰਾਜੀਵ ਮੱਖਣ, ਜਗਸੀਰ ਸਿੰਘ ਨਾਗਰਾ, ਅਵਤਾਰ ਸਿੰਘ ਸਾਬਕਾ ਸਰਪੰਚ ਬਹਾਦਰਪੁਰ, ਅਸ਼ੋਕ ਗੋਇਲ, ਮਾਲਵਿੰਦਰ ਗੋਲਡੀ, ਰਾਜਵੀਰ ਸਿੰਘ ਖਡਿਆਲ, ਸਤਗੁਰ ਸਿੰਘ ਛਾਜਲੀ ਐਸ ਸੀ ਮੋਰਚਾ, ਰਤਨ ਲਾਲ ਮੰਗੂ, ਪਰਮਜੀਤ ਸਿੰਘ ਸਾਬਕਾ ਸਰਪੰਚ ਦੁੱਲਟ ਵਾਲਾ, ਰਜਿੱਤ ਸ਼ਰਮਾ, ਧੀਰਜ ਅਤੇ ਡਾ ਰੰਗੀ ਭਰੂਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਸੀਨੀਅਰ ਨਰਸਿੰਗ ਅਫ਼ਸਰਾਂ ਨੇ ਜ਼ਿਲ੍ਹਾ ਨਰਸਿੰਗ ਐਸੋਸੀਏਸ਼ਨ ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।