19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੰਜਾਬ ਪੁਲਿਸ ਦੀ ਗੈਂਗਸਟਰਾਂ ਖ਼ਿਲਾਫ਼ ਵੱਡੀ ਮੁਹਿੰਮ - ਐਸ.ਐਸ.ਪੀ. ਗਗਨ ਅਜੀਤ ਸਿੰਘ <br/>

ਅਜੀਤ ਡੈਸਕ 19-02-2026
ਮਲੇਰਕੋਟਲਾ, 18 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਨੂੰ ਅਪਰਾਧ ਅਤੇ ਗੈਂਗਸਟਰ ਵਾਦ ਤੋਂ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਨੇ ਵੱਡੀ ਪੱਧਰ 'ਤੇ ਮੁਹਿੰਮ ਛੇੜ ਦਿੱਤੀ ਹੈ | ਇਸ ਸਬੰਧੀ ਐੱਸ.ਐੱਸ.ਪੀ. ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਮਲੇਰਕੋਟਲਾ ਨੇ ਲੋਕਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਸੂਬੇ 'ਚੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਦਿ੍ੜ੍ਹ ਸੰਕਲਪ ਬੱਧ ਹੈ | ਇਸ ਮਕਸਦ ਦੀ ਪ੍ਰਾਪਤੀ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਜਾਂ ਕਿਸੇ ਵੀ ਕਿਸਮ ਦੀ ਅਪਰਾਧਿਕ ਗਤੀਵਿਧੀ ਨਾਲ ਸਬੰਧਿਤ ਭਰੋਸੇਯੋਗ ਜਾਣਕਾਰੀ ਹੈ ਤਾਂ ਉਹ ਬਿਨਾਂ ਕਿਸੇ ਡਰ-ਭੈਅ ਦੇ ਐਂਟੀ-ਗੈਂਗਸਟਰ ਹੈਲਪ ਲਾਈਨ ਨੰਬਰ 93946-93946 'ਤੇ ਗੁਪਤ ਤੌਰ 'ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ | ਐਸ.ਐਸ.ਪੀ. ਨੇ ਦੱਸਿਆ ਕਿ ਗੈਂਗਸਟਰਾਂ ਦੀ ਗਿ੍ਫ਼ਤਾਰੀ ਲਈ ਭਰੋਸੇਯੋਗ ਅਤੇ ਠੋਸ ਜਾਣਕਾਰੀ ਦੇਣ 'ਤੇ 10 ਲੱਖ ਰੁਪਏ ਤੱਕ ਦਾ ਇਨਾਮ ਵੀ ਰੱਖਿਆ ਗਿਆ ਹੈ, ਤਾਂ ਜੋ ਲੋਕ ਬਿਨਾਂ ਹਿਚਕਚਾਹਟ ਦੇ ਅੱਗੇ ਆ ਕੇ ਅਪਰਾਧ ਦੇ ਖ਼ਿਲਾਫ਼ ਲੜਾਈ ਵਿਚ ਆਪਣਾ ਯੋਗਦਾਨ ਪਾ ਸਕਣ | ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਖ਼ਿਲਾਫ਼ ਇਹ ਮੁਹਿੰਮ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਨੇ ਗੈਂਗਸਟਰ ਵਾਦ ਖ਼ਿਲਾਫ਼ ਕਈ ਵੱਡੀਆਂ ਕਾਰਵਾਈਆਂ ਕਰਦਿਆਂ ਕਈ ਖ਼ਤਰਨਾਕ ਅਪਰਾਧੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਉਨ੍ਹਾਂ ਦੇ ਨੈੱਟਵਰਕ ਤੋੜੇ ਹਨ ਅਤੇ ਗ਼ੈਰਕਾਨੰੂਨੀ ਹਥਿਆਰ ਬਰਾਮਦ ਕੀਤੇ ਹਨ | ਪਰ ਗੈਂਗਸਟਰਾਂ ਦੀ ਜੜ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਲੋਕਾਂ ਦੀ ਜਾਣਕਾਰੀ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ |

ਪਿਛਲੀ ਖ਼ਬਰ ਬਲਾਕ ਸੁਨਾਮ ਦੇ ਪਿੰਡਾਂ 'ਚ ਬੀ.ਕੇ.ਯੂ. ਸਿੱਧੂਪੁਰ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ <br/> ਅਗਲੀ ਖ਼ਬਰ ਦੋ ਬੀਬੀਆਂ ਸਮੇਤ ਬਠਿੰਡਾ ਜਾ ਰਹੇ ਢਾਈ ਦਰਜਨ ਕਿਸਾਨਾਂ ਨੂੰ ਹਿਰਾਸਤ 'ਚ ਲੈ ਕੇ ਸੁਨਾਮ ਪੁਲਿਸ ਚੌਂਕੀ 'ਚ ਬਿਠਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।