19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਲੜਕੇ-ਲੜਕੀਆਂ ਦੀ ਮੈਰਾਥਨ ਦੌੜ 27 ਨੂੰ

ਅਜੀਤ ਡੈਸਕ 19-02-2026
ਲਹਿਰਾਗਾਗਾ, 18 ਫਰਵਰੀ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਲੜਕੇ-ਲੜਕੀਆਂ ਦੀ 'ਮੈਰਾਥਨ ਦੌੜ ਅੰਡਰ-22' ਕਰਵਾਈ ਜਾ ਰਹੀ ਹੈ, ਇਹ ਦੌੜ 27 ਫਰਵਰੀ ਨੂੰ ਕਰਵਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ਖੇਡਾਂ ਹੀ ਮਨੁੱਖੀ ਸਮਾਜ ਦਾ ਹਿੱਸਾ ਰਹੀਆਂ ਹਨ, ਸਮਾਜ ਵਿਚ ਨੌਜਵਾਨ ਨਸ਼ਿਆਂ ਅਤੇ ਮੋਬਾਇਲ ਫ਼ੋਨ ਦੀ ਜ਼ਿਆਦਾ ਵਰਤੋਂ ਕਰ ਰਹੇ ਹਨ, ਇਨ੍ਹਾਂ ਚੀਜ਼ਾਂ ਤੋਂ ਨੌਜਵਾਨ ਪੀੜ੍ਹੀ ਨੂੰ ਦੂਰ ਕਰਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮੈਰਾਥਨ ਅੰਡਰ-22 ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਤੋਂ ਬਿਨ੍ਹਾਂ ਬਾਹਰੀ ਵਿਅਕਤੀ ਵਿਸ਼ੇਸ਼ ਵੀ ਇਸ ਮੈਰਾਥਨ ਵਿਚ ਭਾਗ ਲੈ ਸਕਦੇ ਹਨ | ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਆਉਣ ਵਾਲੇ ਦੌੜਾਕਾਂ ਨੂੰ ਕ੍ਰਮਵਾਰ 3100, 2100 ਤੇ 1100 ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਅਗਲੇਰੇ ਦਸ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਖੇਡ ਕਿੱਟ ਨਾਲ ਸਨਮਾਨਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਢੀਂਡਸਾ ਨੇ ਸਿੰਗਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਪ੍ਰਸਿੱਧ ਕਵੀਸ਼ਰ ਨਸੀਬ ਚੰਦ ਦੀ ਬਰਸੀ ਮੌਕੇ ਕਰਵਾਇਆ ਸਾਹਿਤਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।