19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਢੀਂਡਸਾ ਨੇ ਸਿੰਗਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

ਅਜੀਤ ਡੈਸਕ 19-02-2026
ਲਹਿਰਾਗਾਗਾ, 18 ਫਰਵਰੀ (ਅਸ਼ੋਕ ਗਰਗ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਵਪਾਰ ਮੰਡਲ ਲਹਿਰਾਗਾਗਾ ਦੇ ਪ੍ਰਧਾਨ ਨਰਾਤਾ ਰਾਮ ਫਤਿਹਗੜ੍ਹ ਅਤੇ ਉਦਯੋਗਪਤੀ ਕਿ੍ਸ਼ਨ ਕੁਮਾਰ ਟੀਨਾ ਦੇ ਮਾਤਾ ਸਵਿੱਤਰੀ ਦੇਵੀ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਮਾਤਾ ਸਵਿੱਤਰੀ ਦੇਵੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ | ਇਸ ਮੌਕੇ ਉਨ੍ਹਾਂ ਨਾਲ ਸ਼ੋ੍ਰਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਕੌਂਸਲਰ ਦਵਿੰਦਰ ਨੀਟੂ, ਗੁਰਜਿੰਦਰ ਸਿੰਘ ਪੱਪੀ ਨੰਗਲਾ, ਰਾਜ ਕੁਮਾਰ ਲਹਿਲਾਂ ਵਾਲੇ, ਸਤੀਸ਼ ਕੁਮਾਰ ਮੰਟੂ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ, ਸੁਰੇਸ਼ ਕੁਮਾਰ ਪਾਲਾ, ਥਾਣੇਦਾਰ ਪ੍ਰੀਤਮ ਸਿੰਘ, ਡਾ. ਰਾਹੁਲ ਮਿੱਤਲ, ਤਰਸੇਮ ਚੰਦ ਬਖੋਰੇ ਵਾਲੇ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਮਾਤਾ ਸਵਿੱਤਰੀ ਦੇਵੀ ਨਮਿੱਤ ਰੱਖੇ ਸ੍ਰੀ ਗਰੁੜ ਪ੍ਰਾਣ ਦੇ ਪਾਠ ਦੇ ਭੋਗ 25 ਫਰਵਰੀ ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਸੌਰਵ ਕੰਪਲੈਕਸ ਲਹਿਰਾਗਾਗਾ ਵਿਖੇ ਪਾਏ ਜਾਣਗੇ |

ਪਿਛਲੀ ਖ਼ਬਰ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਪੁਲਿਸ ਨੇ ਕੀਤੀ ਨਾਕਾਬੰਦੀ <br/> ਅਗਲੀ ਖ਼ਬਰ ਲੜਕੇ-ਲੜਕੀਆਂ ਦੀ ਮੈਰਾਥਨ ਦੌੜ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।