19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਪੁਲਿਸ ਨੇ ਕੀਤੀ ਨਾਕਾਬੰਦੀ <br/>

ਅਜੀਤ ਡੈਸਕ 19-02-2026
ਦਿੜ੍ਹਬਾ ਮੰਡੀ, 18 ਫ਼ਰਵਰੀ (ਜਸਵੀਰ ਸਿੰਘ ਅÏਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜ਼ਿਲ੍ਹਾ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਪੰਜਾਬ ਪੁਲਿਸ ਵਲੋਂ ਬਠਿੰਡਾ ਨੂੰ ਜਾਂਦੇ ਸਾਰੇ ਰਸਤਿਆਂ 'ਤੇ ਨਾਕਾਬੰਦੀ ਕਰ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਬਠਿੰਡਾ ਵਿਖੇ ਜਾਣ ਵਾਲੇ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੂੰ ਗਿ੍ਫ਼ਤਾਰ ਕਰਨ ਲਈ ਸਾਰੇ ਨਾਕਿਆਂ 'ਤੇ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਐਸ ਪੀ ਬਨੀਤ ਅਹਿਲਾਵਤ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਹਨ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਸੰਬੰਧਿਤ ਕਿਸੇ ਵੀ ਵਿਅਕਤੀ ਜਾਂ ਅÏਰਤ ਨੂੰ ਬਠਿੰਡਾ ਨਾ ਜਾਣ ਦਿੱਤਾ ਜਾਵੇ ਤੇ ਜੇਕਰ ਕੋਈ ਜਾਣ ਦੀ ਕੋਸ਼ਿਸ਼ ਕਰੇਗਾ ਤਾਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਕੇ ਥਾਣਿਆਂ ਦੇ ਵਿਚ ਬੰਦ ਕੀਤਾ ਜਾਵੇ, ਜਿਸ ਕਰ ਕੇ ਪੁਲਿਸ ਵਲੋਂ ਸਾਰੇ ਨਾਕਿਆਂ 'ਤੇ ਬੱਸਾਂ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ | ਦਿੱਲੀ-ਲੁਧਿਆਣਾ ਮੁੱਖ ਮਾਰਗ 'ਤੇ ਪਿੰਡ ਮੌੜਾ ਕੌਲ ਨਾਕੇ ਦੀ ਅਗਵਾਈ ਕਰ ਰਹੇ ਦਿੜ੍ਹਬਾ ਦੇ ਡੀ ਐਸ ਪੀ ਡਾਕਟਰ ਰੁਪਿੰਦਰ ਕੌਰ ਤੇ ਥਾਣਾ ਦਿੜ੍ਹਬਾ ਮੁਖੀ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਨਾਕਾਬੰਦੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸ਼ੱਕੀ ਸਾਧਨਾਂ ਦੀ ਚੈਕਿੰਗ ਕੀਤੀ ਜਾ ਰਹੀ ਤੇ ਅਜੇ ਤੱਕ ਕਿਸੇ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ ਹੈ |

ਪਿਛਲੀ ਖ਼ਬਰ ਸੰਗਰੂਰ ਵਿਚ ਭਾਜਪਾ ਦੀ ਸੰਗਠਨਾਤਮਕ ਮਜ਼ਬੂਤੀ ਲਈ ਕਰਮ ਲਹਿਲ ਵੱਲੋਂ ਵਰਕਰਾਂ ਨਾਲ ਮੀਟਿੰਗ-ਇੱਕਜੁੱਟ ਹੋਣ ਦਾ ਦਿੱਤਾ ਸੱਦਾ... ਅਗਲੀ ਖ਼ਬਰ ਢੀਂਡਸਾ ਨੇ ਸਿੰਗਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।