11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐਨ.ਪੀ.ਐਸ. ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 20-02-2026
ਸੰਗਰੂਰ, 19 ਫ਼ਰਵਰੀ (ਧੀਰਜ ਪਸ਼ੌਰੀਆ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਤੇ ਐਨ.ਪੀ.ਐਸ. ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸੂਬਾ ਕੋ ਕਨਵੀਨਰ ਜਸਵਿੰਦਰ ਸਿੰਘ ਜੱਸਾ ਅਤੇ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਵਾਲ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ ,ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜ਼ਬਰਦਸਤ ਰੋਹ ਹੈ | ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਗਈ ਤਾਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ ਪੀ ਐਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ | ਜਿਸ ਦੇ ਸੰਬੰਧ ਵਿਚ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿਚ ਹਨ | ਆਗੂਆਂ ਨੇ ਕਿਸਾਨਾਂ ਤੇ ਹੋਏ ਲਾਠੀਚਾਰਜ ਦੀ ਨਿੰਦਿਆ ਕੀਤੀ ਅਤੇ ਸਰਕਾਰ ਵਲੋਂ ਅਧਿਆਪਕਾਂ ਤੇ ਲਗਾਈ ਟੈਂਟ ਦੇ ਸ਼ਰਤ ਦੇ ਵਿਰੋਧ ਵਿਚ 22 ਫਰਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਰੈਲੀ ਦਾ ਪੂਰਨ ਸਮਰਥਨ ਕੀਤਾ | ਇਸ ਮੌਕੇ ਦਵਿੰਦਰ ਸਿੰਘ ਪਸੋਰ, ਬੱਗਾ ਸਿੰਘ, ਅਸ਼ੋਕ ਕੁਮਾਰ, ਦੇਵੀ ਦਿਆਲ, ਬਲਕਾਰ ਸਿੰਘ ਸੁਨਾਮ, ਹੁਸ਼ਿਆਰ ਸਿੰਘ, ਜੁਗਰਾਜ ਸਿੰਘ ਉਗਰਾਹਾਂ, ਮਨਪ੍ਰੀਤ ਸਿੰਘ ਜਵਾਹਰਵਾਲਾ, ਸੰਦੀਪ ਛਾਜਲੀ, ਮਨਦੀਪ ਮੈਦੇਵਾਸ, ਹਰਦੀਪ ਸਿੰਘ ਖੇੜੀ, ਮਾਲਵਿੰਦਰ ਸਿੰਘ ਸੰਧੂ, ਬਲਦੇਵ ਸਿੰਘ ਬਡਰੁੱਖਾਂ, ਰਾਮਕਿਸ਼ਨ, ਸੀਆ ਰਾਮ, ਗੁਰਬਖਸ਼ੀਸ਼ ਸਿੰਘ, ਨਿਰਮਲ ਸਿੰਘ, ਅਮਰਪਾਲ, ਹਰਵਿੰਦਰ ਸਿੰਘ, ਲਖਵੀਰ ਸੋਹੀ ਅਤੇ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਨਿਹੰਗ ਪਿ੍ਤਪਾਲ ਸਿੰਘ ਵਲੋਂ ਅਲੀਪੁਰ ਟੈਂਕੀ 'ਤੇ ਚੜ੍ਹ ਕੇ ਭੁੱਖ ਹੜਤਾਲ <br/> ਅਗਲੀ ਖ਼ਬਰ ਲਾਠੀਚਾਰਜ ਕਰਨ ਦੇ ਖ਼ਿਲਾਫ਼ ਕਿਸਾਨਾਂ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।