11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੜਕ ਹਾਦਸੇ 'ਚ ਹੋਈ ਮੌਤ ਦੇ ਦੋਸ਼ਾਂ 'ਚੋਂ ਟੈਂਕਰ ਚਾਲਕ ਬਰੀ

ਅਜੀਤ ਡੈਸਕ 20-02-2026
ਸੰਗਰੂਰ, 19 ਫਰਵਰੀ (ਧੀਰਜ ਪਸੌਰੀਆ) - ਜੱਜ ਰੀਟਾ ਹਾਂਸ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਜਸਵੀਰ ਸਿੰਘ ਸਰਾਓ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਦੋਸ਼ਾਂ ਵਿੱਚੋਂ ਟੈਂਕਰ ਚਾਲਕ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 11 ਸਤੰਬਰ 2020 ਨੂੰ ਦਰਜ ਮਾਮਲੇ ਮੁਤਾਬਕ ਚਰਨਜੀਤ ਸਿੰਘ ਵਾਸੀ ਪਿੰਡ ਬੇਨੜਾ ਨੇ ਬਿਆਨ ਦਰਜ ਕਰਵਾਇਆ ਸੀ ਕਿ ਦਰਸ਼ਨ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ | ਪਿਤਾ ਦਰਸ਼ਨ ਸਿੰਘ ਮੋਟਰਸਾਈਕਲ ਤੇ ਸੰਗਰੂਰ ਤੋਂ ਮਹਿਲਾਂ ਵੱਲ ਜਾ ਰਿਹਾ ਸੀ ਕਿ ਉਸ ਨੂੰ ਸਾਹਮਣੇ ਤੋਂ ਆ ਰਹੇ ਟੈਂਕਰ ਨੇ ਟੱਕਰ ਮਾਰ ਦਿੱਤੀ | ਇਸ ਹਾਦਸੇ ਦੌਰਾਨ ਦਰਸ਼ਨ ਸਿੰਘ ਦੀ ਮੌਤ ਹੋ ਗਈ, ਲਾਸ਼ ਨੂੰ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ | ਪੁਲਿਸ ਨੇ ਟੈਂਕਰ ਚਾਲਕ ਨੀਲਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਟੈਂਕਰ ਚਾਲਕ ਨੋ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ |
ਪਿਛਲੀ ਖ਼ਬਰ ਛਾਜਲੀ ਵਿਚ ਬੀ.ਕੇ.ਯੂ. ਉਗਰਾਹਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐਨ.ਪੀ.ਐਸ. ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।