11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਛਾਜਲੀ ਵਿਚ ਬੀ.ਕੇ.ਯੂ. ਉਗਰਾਹਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 20-02-2026
ਛਾਜਲੀ, 19 ਫਰਵਰੀ (ਅਜਾਇਬ ਸਿੰਘ ਨੀਲੋਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਛਾਜਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਜ਼ਿਆਦਤੀ ਕੀਤੀ ਹੈ | ਯੂਨੀਅਨ ਦੇ ਜਨਰਲ ਸਕੱਤਰ ਕਰਮਜੀਤ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਉਹ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਚ ਜਾਣ ਵਾਲੇ ਸਨ, ਪਰ ਰਸਤੇ ਵਿਚ ਪੁਲਿਸ ਵਲੋਂ ਰੋਕਿਆ ਗਿਆ | ਉਨ੍ਹਾਂ ਦੇ ਅਨੁਸਾਰ ਪੁਲਿਸ ਨੇ ਕਿਸਾਨਾਂ ਦੀਆਂ ਗੱਡੀਆਂ ਦੀ ਭੰਨ-ਤੋੜ ਕੀਤੀ ਅਤੇ ਕਈ ਆਗੂਆਂ ਨੂੰ ਗਿ੍ਫ਼ਤਾਰ ਕਰ ਲਿਆ | ਇਸ ਕਾਰਨ ਕਿਸਾਨਾਂ ਵਿਚ ਗ਼ੁੱਸਾ ਫੈਲ ਗਿਆ | ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਦੌਰਾਨ ਇੱਕ ਕਿਸਾਨ ਦਾ ਹੱਥ ਟੁੱਟ ਗਿਆ ਅਤੇ ਦੂਜੇ ਦੀ ਲੱਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਕਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਕਿਸਾਨਾਂ ਨੂੰ ਰੋਕਿਆ ਅਤੇ ਗਿ੍ਫ਼ਤਾਰ ਕੀਤਾ | ਉਨ੍ਹਾਂ ਇਹ ਵੀ ਦੱਸਿਆ ਕਿ ਰੋਸ ਵਿਚ ਕਿਸਾਨਾਂ ਅਤੇ ਮਹਿਲਾ ਕਿਸਾਨਾਂ ਨੇ ਇਕੱਠੇ ਹੋ ਕੇ ਪੰਜਾਬ ਪੁਲਿਸ ਦੀ ਇੱਕ ਬੱਸ ਨੂੰ ਕਾਬੂ ਕਰ ਲਿਆ ਸੀ | ਬਾਅਦ ਵਿਚ ਸ਼ਾਮ ਤੱਕ ਪੁਲਿਸ ਨੇ ਗਿ੍ਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਰਿਹਾ ਕਰ ਦਿੱਤਾ, ਜਿਸ ਨਾਲ ਮਾਹੌਲ ਸ਼ਾਂਤ ਹੋ ਗਿਆ | ਇਸ ਤੋਂ ਬਾਅਦ ਕਿਸਾਨਾਂ ਨੇ ਪੁਲਿਸ ਦੀ ਬੱਸ ਵੀ ਛੱਡ ਦਿੱਤੀ | ਇਸ ਮੌਕੇ ਸ਼ਮਸ਼ੇਰ ਸਿੰਘ, ਨਾਜਰ ਸਿੰਘ, ਗੁਰਸੇਵਕ ਸਿੰਘ ਡਰੌਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |
ਪਿਛਲੀ ਖ਼ਬਰ ਕਿਸਾਨ ਆਗੂਆਂ 'ਤੇ ਪੁਲਸੀਆ ਜ਼ਬਰ ਦੀ ਨਿਖੇਧੀ ਅਗਲੀ ਖ਼ਬਰ ਸੜਕ ਹਾਦਸੇ 'ਚ ਹੋਈ ਮੌਤ ਦੇ ਦੋਸ਼ਾਂ 'ਚੋਂ ਟੈਂਕਰ ਚਾਲਕ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।