11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬੀ.ਕੇ.ਯੂ. ਉਗਰਾਹਾਂ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਅਜੀਤ ਡੈਸਕ 20-02-2026
ਦਿੜ੍ਹਬਾ ਮੰਡੀ, 19 ਫਰਵਰੀ (ਜਸਵੀਰ ਸਿੰਘ ਅÏਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਲਗਭਗ 20 ਪਿੰਡਾ ਮਹਿਲਾਂ ਚੌਂਕ, ਛਾਹੜ, ਢੰਡੋਲੀ ਕਲਾਂ, ਕੌਹਰੀਆਂ, ਦਿੜ੍ਹਬਾ, ਸਮੂਰਾਂ, ਢੰਡਿਆਲ, ਨਿਹਾਲਗੜ੍ਹ, ਖੇੜੀ ਨਾਗਾ, ਖਨਾਲ ਖੁਰਦ, ਮੌੜਾਂ, ਤੂਰਬੰਜਾਰਾ, ਸੂਲਰ, ਖੇਤਲਾ ਆਦਿ ਵਲੋਂ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ ਗਏ | ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਬਲਾਕ ਪ੍ਰਧਾਨ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕੇ ਬਠਿੰਡਾ ਡੀ.ਸੀ. ਦਫ਼ਤਰ ਅੱਗੇ ਧਰਨਾ ਲਗਾਉਣ ਜਾ ਰਹੇ ਕਿਸਾਨਾਂ ਤੇ ਪੰਜਾਬ ਸਰਕਾਰ ਵਲੋਂ ਪੁਲਿਸ ਦੀਆਂ ਧਾੜਾਂ ਚਾੜ ਕੇ ਦਹਿਸ਼ਤ ਵਰਗਾ ਮਾਹੌਲ ਪੈਦਾ ਕੀਤਾ ਗਿਆ | ਕਿਸਾਨ ਆਗੂਆਂ ਦੀ ਘਰਾਂ ਵਿੱਚ ਗਿ੍ਫ਼ਤਾਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਵੀ ਆਗੂ ਪੁਲਿਸ ਦੇ ਹੱਥ ਨਹੀਂ ਲੱਗਿਆ ਅਤੇ ਪਿੰਡਾਂ ਵਿੱਚ ਇਕੱਠੇ ਹੋਏ ਲੋਕਾਂ ਨੂੰ ਖਦੇੜਨ ਵਾਸਤੇ ਲਾਠੀ ਚਾਰਜ ਕੀਤਾ ਗਿਆ ਪਿੰਡ ਜਿਉਂਦ ਵਿਖੇ ਅੱਥਰੂ ਗੈੱਸ ਦੇ ਗੋਲੇ ਚਲਾਏ ਗਏ ਇੱਕ ਨੌਜਵਾਨ ਦੀ ਲੱਤ ਤੋੜ ਦਿੱਤੀ ਅਤੇ ਇੱਕ ਨੌਜਵਾਨ ਦਾ ਅੱਥਰੂ ਗੈੱਸ ਦੇ ਗੋਲੇ ਨਾਲ ਹੱਥ ਫੱਟ ਗਿਆ ਕਿਉਂਕਿ ਪਿਛਲੇ ਇੱਕ ਸਾਲ ਤੋਂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਤੇ ਝੂਠਾ ਪਰਚਾ ਦਰਜ ਕਰਕੇ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ | ਜਿਨ੍ਹਾਂ ਨੂੰ ਜ਼ਮਾਨਤ ਤੱਕ ਨਹੀਂ ਦਿੱਤੀ ਜਾ ਰਹੀ ਸੀ ਅੱਜ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਸ਼ਗਨਦੀਪ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਨੂੰ ਜ਼ਮਾਨਤ ਤੇ ਰਿਹਾ ਕਰ ਦਿੱਤਾ ਗਿਆ ਹੈ ਇਹ ਲੋਕ ਏਕਤਾ ਦੀ ਵੱਡੀ ਜਿੱਤ ਹੈ ਕਿਉਂਕਿ ਜੇਕਰ ਲੋਕਾਂ ਤੇ ਜਬਰ ਕਰਕੇ ਰਾਜ ਕੀਤਾ ਜਾਂਦਾ ਤਾਂ ਅੰਗਰੇਜ਼ਾਂ ਦਾ ਰਾਜ ਖ਼ਤਮ ਨਹੀਂ ਹੋਣਾ ਸੀ ਇਸ ਕਰਕੇ ਭਗਵੰਤ ਮਾਨ ਸਰਕਾਰ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਆਉਣ ਵਾਲੇ ਸਮੇਂ ਵਿੱਚ ਇਸ ਜਬਰ ਦਾ ਲੋਕ ਹਿਸਾਬ ਕਿਤਾਬ ਜ਼ਰੂਰ ਕਰਨਗੇ | ਇਸ ਸਮੇਂ ਹਾਜ਼ਰ ਜਗਦੀਪ ਸਿੰਘ ਮਹਿਲਾ, ਹਰਬੰਸ ਸਿੰਘ ਦਿੜ੍ਹਬਾ, ਜਸਵੰਤ ਸਿੰਘ ਸਮੂਰਾ, ਮਿਸ਼ਰਾ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਖੇੜੀ ਨਾਂਗਾ, ਮੇਜਰ ਸਿੰਘ ਕੌਹਰੀਆਂ, ਤੋਂ ਇਲਾਵਾ ਸਾਰੀਆਂ ਇਕਾਈਆਂ ਦੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਆਪਸੀ ਭਾਈਚਾਰੇ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ - ਐਸ.ਐਸ.ਪੀ. <br/> ਅਗਲੀ ਖ਼ਬਰ ਕਿਸਾਨ ਆਗੂਆਂ 'ਤੇ ਪੁਲਸੀਆ ਜ਼ਬਰ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।