10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੁਖਬੀਰ 22 ਨੂੰ ਘਰਾਚੋਂ 'ਚ ਵੰਡਣਗੇ ਜੇਤੂਆਂ ਨੂੰ ਇਨਾਮ <br/>

ਅਜੀਤ ਡੈਸਕ 20-02-2026
ਭਵਾਨੀਗੜ੍ਹ, 19 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਘਰਾਚੋਂ ਵਿਖੇ ਸੰਤ ਬਾਬਾ ਫਕੀਰੀਆ ਦਾਸ ਜੀ ਦੀ ਯਾਦ ਵਿਚ 20,21 ਅਤੇ 22 ਫਰਵਰੀ ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਮਹੰਤ ਬਾਬਾ ਹਰਜਿੰਦਰ ਪ੍ਰਕਾਸ਼ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਨੈਬ ਸਿੰਘ ਘਰਾਚੋਂ ਨੇ ਦੱਸਿਆ ਕਿ 22 ਫਰਵਰੀ ਨੂੰ ਇਸ ਕਬੱਡੀ ਕੱਪ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚ ਕੇ ਇਨਾਮਾਂ ਦੀ ਵੰਡ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਖੇਡ ਮੇਲੇ ਦੌਰਾਨ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਹਲਕਾ ਸੰਗਰੂਰ ਦੇ ਇੰਚਾਰਜ ਅਰਵਿੰਦ ਖੰਨਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਤੋਂ ਇਲਾਵਾ ਹੋਰ ਆਗੂ ਵੀ ਪਹੁੰਚਣਗੇ |

ਪਿਛਲੀ ਖ਼ਬਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਡੀ.ਏ.ਵੀ. ਪਬਲਿਕ ਸਕੂਲ ਸੁਨਾਮ 'ਚ ਜਾਗਰੂਕਤਾ ਪ੍ਰੋਗਰਾਮ <br/> ਅਗਲੀ ਖ਼ਬਰ ਪੰਜਾਬ ਭਰ ਤੋਂ ਆਏ ਪੰਪ ਆਪਰੇਟਰਾਂ ਨੇ ਘੇਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।