10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੰਤ ਰਾਮਪਾਲ ਬੋਧ ਦਿਵਸ ਸ਼ਰਧਾ ਨਾਲ ਸੰਪੂਰਨ <br/>

ਅਜੀਤ ਡੈਸਕ 20-02-2026
ਧੂਰੀ, 19 ਫਰਵਰੀ (ਲਖਵੀਰ ਸਿੰਘ ਧਾਂਦਰਾ) - ਬੋਧ ਦਿਵਸ ਦੇ ਪਾਵਨ ਅਵਸਰ 'ਤੇ ਸੰਤ ਰਾਮਪਾਲ ਦੀ ਪ੍ਰੇਰਣਾ ਅਤੇ ਰਹਿਨੁਮਾਈ ਹੇਠ ਆਯੋਜਿਤ ਤਿੰਨ ਰੋਜ਼ਾ ਵਿਸ਼ਾਲ ਅਧਿਆਤਮਿਕ ਸਮਾਗਮ ਐਤਵਾਰ ਨੂੰ ਸ਼ਰਧਾ, ਸੇਵਾ ਅਤੇ ਸਮਾਜਿਕ ਜਾਗਰੂਕਤਾ ਦੇ ਸੁਨੇਹੇ ਨਾਲ ਸਫਲਤਾਪੂਰਵਕ ਸੰਪੰਨ ਹੋ ਗਿਆ | ਦੇਸ਼-ਵਿਦੇਸ਼ ਤੋਂ ਜੁੜੀ ਸੰਗਤ ਨੇ ਇਸ ਸਮਾਗਮ ਵਿਚ ਭਾਗ ਲੈ ਕੇ ਅਧਿਆਤਮਿਕ ਲਾਭ ਪ੍ਰਾਪਤ ਕੀਤਾ | ਸਮਾਗਮ ਦੇ ਆਖ਼ਰੀ ਦਿਨ ਸੰਤ ਗ਼ਰੀਬ ਦਾਸ ਦੀ ਅੰਮਿ੍ਤਬਾਣੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਉਪਰੰਤ ਸੰਤ ਰਾਮਪਾਲ ਨੇ ਵਰਚੂਅਲ ਸਤਿਸੰਗ ਰਾਹੀਂ ਸੰਗਤ ਨੂੰ ਸੰਬੋਧਨ ਕਰਦਿਆਂ ਕਬੀਰ ਸਾਹਿਬ ਦੀ ਬਾਣੀ ਦੇ ਅਸਲੀ ਅਰਥ ਸਮਝਾਏ | ਦਹੇਜ ਵਰਗੀ ਕੁ ਪ੍ਰਥਾ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਉਦੇਸ਼ ਨਾਲ ਦਹੇਜ ਰਹਿਤ ਵਿਆਹਾਂ ਦਾ ਆਯੋਜਨ ਕੀਤਾ ਗਿਆ, ਜਿਸ ਨੰੂ ਸੰਗਤ ਅਤੇ ਸਮਾਜ ਵਲੋਂ ਵੱਡਾ ਸਮਰਥਨ ਮਿਲਿਆ | ਮਾਨਵਤਾ ਦੀ ਸੇਵਾ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਸਮਾਗਮ ਦੌਰਾਨ 28ਵਾਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਸੇਵਾਦਾਰਾਂ ਨੇ ਸਵੈ-ਇੱਛਾ ਨਾਲ ਖ਼ੂਨ ਦਾਨ ਕਰਕੇ ਜ਼ਰੂਰਤਮੰਦ ਮਰੀਜ਼ਾਂ ਲਈ ਜੀਵਨ ਦਾਨ ਦਿੱਤਾ |

ਪਿਛਲੀ ਖ਼ਬਰ ਜੇਈ ਮੇਨ 'ਚ 98.75 ਪ੍ਰਤੀਸ਼ਤ ਅੰਕ ਹਾਸਲ ਕਰਕੇ ਹਰਮਨਦੀਪ ਸ਼ਰਮਾ ਨੇ ਪਿੰਡ ਦਾ ਨਾਮ ਰੌਸ਼ਨ ਕੀਤਾ <br/> ਅਗਲੀ ਖ਼ਬਰ ਸਲਾਈਟ ਇੰਪਲਾਈਜ਼ ਐਸੋਸੀਏਸ਼ਨ ਦੇ ਦੁੱਲਾ ਬਣੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।