10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਿਸਾਨਾਂ ਨੇ ਵੱਖ-ਵੱਖ ਪਿੰਡਾਂ 'ਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ <br/>

ਅਜੀਤ ਡੈਸਕ 20-02-2026
ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਸੂਬਾ ਜਥੇਬੰਦੀ ਦੇ ਸੱਦੇ 'ਤੇ ਬਲਾਕ ਸੁਨਾਮ ਦੇ ਵੱਖ-ਵੱਖ ਪਿੰਡਾਂ 'ਚ ਬੀਤੀ ਕੱਲ੍ਹ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ 'ਤੇ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ | ਕਿਸਾਨ ਆਗੂਆਂ ਸੁਖਪਾਲ ਸਿੰਘ ਮਾਣਕ ਕਣਕਵਾਲ, ਰਾਮਸ਼ਰਨ ਸਿੰਘ ਉਗਰਾਹਾਂ ਆਦਿ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਲੋਕਾਂ ਨੂੰ ਘਰਾਂ 'ਚ ਵੜ੍ਹ-ਵੜ੍ਹ ਕੁੱਟਿਆ ਗਿਆ | ਇੱਥੋਂ ਤੱਕ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਜਿਉਂਦ ਵਿਚ ਲੋਕਾਂ ਦੇ ਘਰਾਂ 'ਚ ਵੜ੍ਹਕੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ | ਜਿਸ ਕਾਰਨ ਇੱਕ ਵਿਅਕਤੀ ਅਤੇ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸ ਦੇ ਕਾਰਜਕਾਲ ਦੌਰਾਨ ਲੋਕਾਂ 'ਤੇ ਅਜਿਹਾ ਤਸ਼ੱਦਦ ਹੋਇਆ ਹੋਵੇ | ਉਨ੍ਹਾਂ ਕਿਹਾ ਕਿ ਆਪ ਸਰਕਾਰ ਡੰਡੇ ਦੇ ਜ਼ੋਰ 'ਤੇ ਸੰਘਰਸ਼ਾਂ ਨੂੰ ਦਬਾਉਣਾ ਚਾਹੁੰਦੀ ਹੈ ਪਰ ਸੰਘਰਸ਼ ਹੋਰ ਵੀ ਤਿੱਖੇ ਹੋਣਗੇ ਅਤੇ ਪੰਜਾਬ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ | ਇਸ ਮੌਕੇ ਪਾਲ ਸਿੰਘ ਦੌਲਾ ਸਿੰਘ ਵਾਲਾ,ਲਾਲੀ ਦੌਲਾ ਸਿੰਘ ਵਾਲਾ, ਜੀਤ ਸਿੰਘ ਗੰਢੂਆਂ ਅਤੇ ਗੁਰਤੇਜ ਸਿੰਘ ਮੈਦੇਵਾਸ ਆਦਿ ਮੌਜੂਦ ਸਨ |

ਪਿਛਲੀ ਖ਼ਬਰ 22 ਦੀ ਰੈਲੀ ਵਿਚ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿਚ ਅਧਿਆਪਕ ਹੋਣਗੇ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।