10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

22 ਦੀ ਰੈਲੀ ਵਿਚ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿਚ ਅਧਿਆਪਕ ਹੋਣਗੇ ਸ਼ਾਮਿਲ

ਅਜੀਤ ਡੈਸਕ 20-02-2026
ਸੰਗਰੂਰ, 19 ਫਰਵਰੀ (ਧੀਰਜ ਪਸੌਰੀਆ) - ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਅੱਜ ਦਾਤਾ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਿਛਲੇ ਦਿਨੀਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਆਧਾਰ ਬਣਾ ਕੇ ਸਿੱਖਿਆ ਵਿਭਾਗ ਵਲੋਂ ਸਾਰੇ ਅਧਿਆਪਕਾਂ ਉੱਤੇ ਅਧਿਆਪਕ ਯੋਗਤਾ ਟੈੱਸਟ (ਟੈੱਟ) ਥੋਪ ਕੇ ਉਨ੍ਹਾਂ ਨੂੰ ਸੇਵਾ ਖ਼ਤਮ ਕਰਨ ਦੀਆਂ ਹਿਦਾਇਤਾਂ ਜਾਰੀ ਕਰਨ, ਤਰੱਕੀਆਂ ਰੋਕਣ ਆਦਿ ਵਿਰੁੱਧ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵਲੋਂ 22 ਫਰਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਕਰਵਾਉਣ ਸਬੰਧੀ ਯੋਜਨਾਬੰਦੀ ਕੀਤੀ ਗਈ | ਅਧਿਆਪਕਾਂ ਨੂੰ ਉਨ੍ਹਾਂ ਦੇ ਹੱਕਾਂ ਦੇ ਘਾਣ ਵਿਰੁੱਧ ਜਾਗਰੂਕ ਕੀਤਾ ਜਾਵੇਗਾ ਅਤੇ ਸੰਘਰਸ਼ ਦੇ ਰਸਤੇ ਅਜਿਹੀਆਂ ਨਵੀਆਂ ਲੀਹਾਂ ਪਾਉਣ ਵਿਰੁੱਧ ਲਾਮਬੰਦ ਕੀਤਾ ਜਾਵੇਗਾ | ਮੀਟਿੰਗ ਵਿਚ ਉਕਤ ਤੋਂ ਇਲਾਵਾ ਜਨਰਲ ਸਕੱਤਰ ਹਰਭਗਵਾਨ ਗੁਰਨੇ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਪ੍ਰੈੱਸ ਸਕੱਤਰ ਜਸਬੀਰ ਨਮੋਲ ਅਤੇ ਬਲਾਕਾਂ ਦੇ ਆਗੂ ਗਗਨਦੀਪ ਧੂਰੀ, ਮਹਿੰਦਰ ਪ੍ਰਤਾਪ, ਰਾਜਵੀਰ ਨਾਗਰਾ ਅਤੇ ਰਣਬੀਰ ਜਖੇਪਲ ਸ਼ਾਮਿਲ ਸਨ |
ਪਿਛਲੀ ਖ਼ਬਰ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਅੱਜ <br/> ਅਗਲੀ ਖ਼ਬਰ ਕਿਸਾਨਾਂ ਨੇ ਵੱਖ-ਵੱਖ ਪਿੰਡਾਂ 'ਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।