10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਤੋਂ ਰੁੱਸਿਆਂ ਨੂੰ ਮਨਾਉਣ ਲਈ ਮੈਨੂੰ ਸੌਂਪਣਗੇ ਜ਼ਿੰਮੇਵਾਰੀ ਤਾਂ ਪੂਰੀ ਤਨਦੇਹੀ ਨਾਲ ਕਰਾਂਗਾ ਯਤਨ- ਅਰਵਿੰਦ ਖੰਨਾ

'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਅਰਵਿੰਦ ਖੰਨਾ | ਤਸਵੀਰ: ਮੁਕੇਸ਼ ਕੁਮਾਰ <br/> 20-02-2026
ਸੰਗਰੂਰ, 19 ਫਰਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਨੰੂ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਅਰਵਿੰਦ ਖੰਨਾ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਭਾਜਪਾ ਨੰੂ ਛੱਡਣ ਸੰਬੰਧੀ ਕਈ ਮਹੀਨੇ ਪਹਿਲਾ ਹੀ ਭਾਜਪਾ ਦੀ ਪੰਜਾਬ ਲੀਡਰਸ਼ਿਪ ਸਮੇਤ ਹਾਈਕਮਾਨ ਨੰੂ ਸੁਚੇਤ ਕਰ ਦਿੱਤਾ ਸੀ ਇਸ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਆਰ.ਐਸ.ਐਸ. ਦੇ ਆਗੂ ਸੁਦਾਨ ਸਿੰਘ ਸਮੇਤ ਪਾਰਟੀ ਦੇ ਲਗਪਗ ਸਾਰੇ ਹੀ ਵੱਡੇ ਆਗੂਆਂ ਨੂੰ ਇਹ ਪਤਾ ਸੀ ਕਿ ਅਰਵਿੰਦ ਖੰਨਾ ਜਲਦ ਹੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਿਹਾ ਹੈ | 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆ ਅਰਵਿੰਦ ਖੰਨਾ ਨੇ ਕਿਹਾ ਕਿ ਅਜਿਹਾ ਨਹੀਂ ਸੀ ਕਿ ਭਾਜਪਾ ਵਿੱਚ ਉਨ੍ਹਾਂ ਦੇ ਕਿਸੇ ਆਗੂ ਨਾਲ ਮਤਭੇਦ ਸਨ ਜਾਂ ਫਿਰ ਭਾਜਪਾ ਤੋਂ ਉਹ ਕਿਸੇ ਤਰੀਕੇ ਨਾਲ ਤੰਗ ਪ੍ਰੇਸ਼ਾਨ ਸਨ | ਪਾਰਟੀ ਛੱਡਣ ਦੀ ਅਸਲ ਵਜ੍ਹਾ ਤਾਂ ਉਨ੍ਹਾਂ ਦੇ ਵਰਕਰਾਂ ਅਤੇ ਚਾਹੁਣ ਵਾਲਿਆਂ ਵੱਲੋਂ ਵਾਰ-ਵਾਰ ਉਨ੍ਹਾਂ ਉੱਤੇ ਅਕਾਲੀ ਦਲ ਵਿੱਚ ਜਾਣ ਲਈ ਬਣਾਇਆ ਗਿਆ ਦਬਾਅ ਸੀ | ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ਦੇ ਹੱਕ ਵਿੱਚ ਖੜ੍ਹਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਇਹ ਗੱਠਜੋੜ ਬਹੁਤ ਜ਼ਰੂਰੀ ਹੈ | ਖੰਨਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨੰੂ ਲੈ ਕੇ ਸੀਟਾਂ ਦੀ ਵੰਡ ਬਾਰੇ ਕੀਤੀਆਂ ਜਾ ਰਹੀਆਂ ਗੱਲਾਂ ਤੋਂ ਉੱਪਰ ਉੱਠ ਕੇ ਦੋਹਾਂ ਹੀ ਪਾਰਟੀ ਨੰੂ ਪੰਜਾਬ ਦੇ ਭਵਿੱਖ ਬਾਰੇ ਸੋਚਣਾ ਚਾਹੀਦਾ ਹੈ | ਅਕਾਲੀ ਭਾਜਪਾ ਗੱਠਜੋੜ ਹੋਣ ਦੀ ਸਥਿਤੀ ਵਿਚ ਵਿਧਾਨ ਸਭਾ ਹਲਕਾ ਸੰਗਰੂਰ ਦੀ ਸੀਟ ਭਾਜਪਾ ਦੇ ਖਾਤੇ ਵਿਚ ਛੱਡੇ ਜਾਣ ਬਾਰੇ ਸੰਗਰੂਰ ਦੇ ਭਾਜਪਾ ਆਗੂਆਂ ਵਲੋਂ ਮੀਟਿੰਗ ਕਰ ਕੇ ਪਾਏ ਗਏ ਸਾਂਝੇ ਮਤੇ ਬਾਰੇ ਖੰਨਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਗੱਠਜੋੜ ਵਿਚ ਹਮੇਸ਼ਾ ਇਹ ਗੱਲ ਦੇਖੀ ਜਾਂਦੀ ਹੈ ਕਿ ਕਿਸ ਸੀਟ ਤੋਂ ਕਿਹੜਾ ਉਮੀਦਵਾਰ ਜਾਂ ਫਿਰ ਕਿਹੜੀ ਪਾਰਟੀ ਆਪਣੀ ਭਾਈਵਾਲ ਪਾਰਟੀ ਨਾਲੋਂ ਤਕੜੀ ਹੈ ਅਤੇ ਮਜਬੂਤ ਸਥਿਤੀ ਵਾਲੀ ਪਾਰਟੀ ਦੇ ਹਿੱਸੇ ਹੀ ਉਹ ਸੀਟ ਛੱਡੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਸੰਗਰੂਰ ਹਲਕੇ ਦੀ ਗੱਲ ਹੈ ਇਸ ਸੰਬੰਧੀ ਫੈਸਲਾ ਦੋਹਾਂ ਪਾਰਟੀਆਂ ਦੀ ਹਾਈਕਮਾਨ ਵਲੋਂ ਕੀਤਾ ਜਾਣਾ ਹੈ ਇਸ ਲਈ ਉਹ ਇਸ ਬਾਰੇ ਕੁਝ ਵੀ ਨਹੀਂ ਕਹਿ ਸਕਦੇ | ਅਕਾਲੀ ਦਲ ਤੋਂ ਵੱਖ ਹੋਏ ਪਰਮਿੰਦਰ ਸਿੰਘ ਢੀਂਡਸਾ ਸਮੇਤ ਹੋਰਨਾਂ ਆਗੂਆਂ ਨੰੰੂ ਅਕਾਲੀ ਦਲ ਵਿੱਚ ਲਿਆਉਣ ਲਈ ਕੋਈ ਯਤਨ ਕਰਨ ਸੰਬੰਧੀ ਜਦ ਖੰਨਾ ਨੰੂ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਪਾਰਟੀ ਪ੍ਰਧਾਨ ਅਤੇ ਲੀਡਰ ਹਨ ਇਸ ਲਈ ਜੇਕਰ ਸ: ਬਾਦਲ ਉਨ੍ਹਾਂ ਨੰੂ ਅਜਿਹੀ ਕੋਈ ਜ਼ਿੰਮੇਵਾਰੀ ਸੌਂਪਣਗੇ ਤਾਂ ਉਹ ਪੂਰੀ ਤਨਦੇਹੀ ਨਾਲ ਇਸ ਮੁੱਦੇ ਉੱਤੇ ਕੰਮ ਕਰਨ ਲਈ ਤਿਆਰ ਹਨ | ਅਰਵਿੰਦ ਖੰਨਾ ਨੇ ਕਿਹਾ ਕਿ ਅੱਜ ਸਾਰਿਆਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੇ ਮੱਥੇ ਉੱਤੇ ਲੱਗੇ ਗੈਂਗਸਟਰਵਾਦ, ਬੇਰੋਜਗਾਰੀ ਅਤੇ ਨਸ਼ਿਆਂ ਦੇ ਧੱਬੇ ਨੂੰ ਹਟਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਪੰਜਾਬ ਨੂੰ ਕੇਂਦਰ ਸਰਕਾਰ ਦੀ ਸਭ ਤੋਂ ਵੱਧ ਲੋੜ ਹੈ ਕਿਉਂਕਿ ਪਿਛਲੇ 10 ਸਾਲਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਉਸ ਹਨੇਰੇ ਵੱਲ ਧੱਕ ਦਿੱਤਾ ਹੈ ਜਿੱਥੋਂ ਕੇਂਦਰ ਦੀ ਮਦਦ ਤੋਂ ਬਿਨਾਂ ਬਾਹਰ ਆਉਣਾ ਸੰਭਵ ਜਿਹਾ ਨਹੀਂ ਜਾਪਦਾ | ਇੱਕ ਸਵਾਲ ਦੇ ਜਵਾਬ ਵਿਚ ਅਰਵਿੰਦ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਸਿੱਖਿਆ, ਸਿਹਤ, ਕਿਸਾਨੀ ਅਤੇ ਵਿਕਾਸ ਲਈ ਕੰਮ ਕਰਨ ਦੀ ਸਭ ਤੋਂ ਵੱਧ ਲੋੜ ਹੈ ਕਿਉਂਕਿ ਕਿਸਾਨੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਰੀੜ੍ਹ ਦੀ ਹੱਡੀ ਤੋਂ ਬਿਨਾਂ ਕਿਸੇ ਵੀ ਸੂਬੇ ਦਾ ਆਪਣੇ ਪੈਰਾਂ ਉੱਤੇ ਖੜ੍ਹਾ ਹੋਣਾ ਸੰਭਵ ਨਹੀਂ | ਉਨ੍ਹਾਂ ਕਿਹਾ ਜੇਕਰ ਕਿਸਾਨੀ ਲਈ ਸੰਜੀਦਗੀ ਨਾਲ ਕੰਮ ਕੀਤਾ ਜਾਵੇ ਤਾਂ ਪੰਜਾਬ ਵਿਚੋਂ ਬੇਰੋਜਗਾਰੀ ਅਤੇ ਨਸ਼ੇ ਆਪਣੇ ਆਪ ਹੀ ਖਤਮ ਹੋ ਜਾਣਗੇ | ਖੰਨਾ ਨੇ ਕਿਹਾ ਕਿ ਭਾਵੇਂ ਪੰਜਾਬ ਦੀ ਮੌਜੂਦਾ ਸਰਕਾਰ ਸਿੱਖਿਆ ਕ੍ਰਾਂਤੀ ਲੈ ਕੇ ਆਉਣ ਦੀਆਂ ਗੱਲਾਂ ਕਰ ਰਹੀ ਹੈ ਪਰ ਅਸਲ ਸੱਚ ਤਾਂ ਇਹ ਹੈ ਕਿ ਪੰਜਾਬ ਅੰਦਰ ਪਿਛਲੇ ਕਰੀਬ 10 ਸਾਲਾਂ ਤੋਂ ਸਿੱਖਿਆ ਦੇ ਖੇਤਰ ਲਈ ਕੋਈ ਯੋਗ ਕਦਮ ਚੁੱਕੇ ਹੀ ਨਹੀਂ ਗਏ | ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਸੁਵਿਧਾਵਾਂ ਦੀ ਐਨੀ ਘਾਟ ਹੈ ਕਿ ਉੱਥੇ ਕਿਸੇ ਵੀ ਵਿਅਕਤੀ ਦਾ ਯੋਗ ਇਲਾਜ ਸੰਭਵ ਨਹੀਂ | ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੇ ਸ਼ਹਿਰਾਂ ਵਿਚ ਸੀਵਰੇਜ ਦੀ ਸਮੱਸਿਆ ਕਿਸੇ ਤੋਂ ਵੀ ਲੁਕੀ ਨਹੀਂ ਹੈ ਅਤੇ ਸਫਾਈ ਪ੍ਰਬੰਧਾਂ ਦਾ ਵੀ ਜਨਾਜਾ ਨਿਕਲਿਆ ਹੋਇਆ ਹੈ |

ਪਿਛਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਮਨਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।