10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬਰੌਡਵੇ ਪਬਲਿਕ ਸਕੂਲ ਮਨਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>

ਅਜੀਤ ਡੈਸਕ 20-02-2026
ਸੰਦੌੜ, 19 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬੜੀ ਉਤਸ਼ਾਹ ਅਤੇ ਸਨਮਾਨ ਨਾਲ ਕੀਤੇ ਗਏ ਇਸ ਸਮਾਗਮ ਦੌਰਾਨ ਸਕੂਲ ਕੈਂਪਸ ਖ਼ੁਸ਼ੀਆਂ ਅਤੇ ਯਾਦਾਂ ਨਾਲ ਰੌਸ਼ਨ ਹੋ ਗਿਆ | ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਅਤੇ ਸਵਾਗਤੀ ਭਾਸ਼ਣ ਨਾਲ ਹੋਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਸਵਾਗਤੀ ਨਾਚ, ਫ਼ਿਊਜ਼ਨ, ਕਵਿਤਾ ਅਤੇ ਭੰਗੜਾ ਆਦਿ ਪੇਸ਼ ਕੀਤੀਆਂ ਗਈਆਂ | ਸਮਾਗਮ ਦਾ ਮੁੱਖ ਆਕਰਸ਼ਣ 'ਮਿਸ ਬਰੌਡਵੇ' ਅਤੇ 'ਮਿਸਟਰ ਬਰੌਡਵੇ' ਦੀ ਚੋਣ ਰਹੀ | ਜਿਸ ਵਿਚ ਮਿਸਟਰ ਬਰੌਡਵੇ ਬਾਹਰਵੀਂ ਜਮਾਤ ਦੇ ਮਾਸਟਰ ਪੀਰ ਬਖ਼ਸ਼ ਅਤੇ ਮਿਸ ਬਰੌਡਵੇ ਨਵਜੋਤ ਕੌਰ ਬਾਹਰਵੀਂ ਕਾਮਰਸ ਏ ਦੀ ਵਿਦਿਆਰਥਣ ਨੂੰ ਚੁਣਿਆ ਗਿਆ | ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਡਾਇਰੈਕਟਰ ਨਵਰੀਤ ਕੌਰ, ਪਿ੍ੰਸੀਪਲ ਮੁਹੰਮਦ ਆਰਿਫ਼ ਸੈਫ਼ੀ ਨੇ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਜੀਵਨ ਦੇ ਹਰ ਮੋੜ 'ਤੇ ਸਕੂਲ ਦਾ ਨਾਮ ਰੌਸ਼ਨ ਕਰਨ | ਉਨ੍ਹਾਂ ਨੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਮਿਹਨਤ ਅਤੇ ਸੁਚੱਜੇ ਆਯੋਜਨ ਦੀ ਭਰਪੂਰ ਪ੍ਰਸ਼ੰਸਾ ਕੀਤੀ | ਅੰਤ ਵਿਚ ਯਾਦਗਾਰੀ ਤੌਰ 'ਤੇ ਤੋਹਫ਼ੇ ਭੇਟ ਕੀਤੇ ਗਏ |

ਪਿਛਲੀ ਖ਼ਬਰ ਸਹਿਕਾਰੀ ਸਭਾ ਰੁੜਕੀ ਕਲਾਂ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ <br/> ਅਗਲੀ ਖ਼ਬਰ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਤੋਂ ਰੁੱਸਿਆਂ ਨੂੰ ਮਨਾਉਣ ਲਈ ਮੈਨੂੰ ਸੌਂਪਣਗੇ ਜ਼ਿੰਮੇਵਾਰੀ ਤਾਂ ਪੂਰੀ ਤਨਦੇਹੀ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।