ਸੰਦੌੜ, 19 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਪਿੰਡ ਜਲਵਾਣਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਬੀਬਾ ਕਮਲਜੀਤ ਕੌਰ ਦੇ ਪਤੀ ਸਤਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਦਾ ਪੱਲਾ ਫੜ ਲਿਆ | ਉਨ੍ਹਾਂ ਦੇ ਨਾਲ ਪੰਚ ਗੁਰਮੀਤ ਸਿੰਘ ਵੀ ਕਾਂਗਰਸ ਵਿਚ ਸ਼ਾਮਲ ਹੋ ਗਏ | ਕਾਂਗਰਸ ਕਮੇਟੀ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਨੇ ਨੌਜਵਾਨ ਆਗੂ ਸਤਵਿੰਦਰ ਸਿੰਘ ਅਤੇ ਪੰਚ ਗੁਰਮੀਤ ਸਿੰਘ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਬੀਬਾ ਨਿਸ਼ਾਤ ਅਖਤਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਪਿਛਲੀ ਸਰਕਾਰ ਦੌਰਾਨ ਹੋਏ ਕੰਮਾਂ ਨੂੰ ਦੇਖਦੇ ਹੋਏ ਵੱਖ ਵੱਖ ਪਾਰਟੀਆਂ ਦੇ ਲੋਕ ਕਾਂਗਰਸ ਵਿਚ ਲਗਾਤਾਰ ਸ਼ਾਮਲ ਹੋ ਰਹੇ ਹਨ ਅਤੇ 2027 ਦੀਆਂ ਚੋਣਾਂ ਤੋਂ ਪਹਿਲਾਂ ਪਹਿਲਾਂ ਕਾਂਗਰਸ ਪਾਰਟੀ ਦਾ ਕਾਫ਼ਲਾ ਹੋਰ ਵਧੇਗਾ | ਇਸ ਮੌਕੇ ਮਲੇਰਕੋਟਲਾ ਹਾਊਸ ਦੇ ਮੁੱਖ ਬੁਲਾਰੇ ਅਨਵਰ ਮਹਿਬੂਬ, ਪੀ.ਏ ਦਰਬਾਰਾ ਸਿੰਘ ਆਦਿ ਹਾਜ਼ਰ ਸਨ |