08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਵਾਸੀਆਂ ਨੂੰ ਹੁਣ ਇਲਾਜ ਕਰਵਾਉਣ ਲਈ ਕਰਜ਼ੇ ਲੈਣ ਜਾਂ ਜ਼ਮੀਨ ਵੇਚਣ ਦੀ ਲੋੜ ਨਹੀਂ - ਸੰਘਾ <br/>

ਅਜੀਤ ਡੈਸਕ 20-02-2026
ਸੰਗਰੂਰ, 19 ਫਰਵਰੀ (ਧੀਰਜ ਪਸੌਰੀਆ) - ਪੰਜਾਬ ਦੇ ਇਤਿਹਾਸ ਵਿਚ ਚੱਲ ਰਿਹਾ ਦੌਰ ਸੁਨਹਿਰੀ ਅੱਖਰਾਂ ਵਿਚ ਦਰਜ ਹੋ ਰਿਹਾ ਹੈ ਜਦੋਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਹਤ ਗਰੰਟੀ ਨੂੰ ਸਿਆਸੀ ਵਾਅਦੇ ਦੀ ਥਾਂ ਲੋਕਾਂ ਦਾ ਅਧਿਕਾਰ ਬਣਾ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਨੇ ਕਿਹਾ ਹੈ ਕਿ ਜਿਹੜੀ ਸਿਹਤ ਪ੍ਰਣਾਲੀ ਨੂੰ ਸੂਬੇ ਵਿਚ ਪਿਛਲੇ ਕਈ ਸਾਲਾਂ ਤੋਂ ਅਣਦੇਖਿਆ ਕੀਤਾ ਜਾ ਰਿਹਾ ਸੀ ਉਸ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਆਦਮੀ ਨੂੰ ਮੁਫ਼ਤ ਇਲਾਜ ਦਾ ਤੋਹਫ਼ਾ ਦੇ ਕੇ ਇਤਿਹਾਸਿਕ ਬਦਲਾਅ ਕਰ ਦਿੱਤਾ ਗਿਆ ਹੈ | ਹੁਣ ਪੰਜਾਬ ਵਾਸੀਆਂ ਨੂੰ ਇਲਾਜ ਕਰਵਾਉਣ ਲਈ ਕਰਜ਼ੇ ਲੈਣ ਜਾਂ ਜ਼ਮੀਨਾਂ ਵੇਚਣ ਦੀ ਲੋੜ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਆਪ ਸਰਕਾਰ ਦੀ ਇਸ ਗਰੰਟੀ ਤੇ ਯਕੀਨ ਨਹੀਂ ਕਰ ਰਹੀਆਂ ਸਨ ਪਰ ਅਸੀਂ ਇਹ ਸਭ ਕੁੱਝ ਕਰ ਕੇ ਦਿਖਾ ਦਿੱਤਾ ਹੈ | ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ ਇਸ ਵਾਸਤੇ ਰਜਿਸਟਰੇਸ਼ਨ ਜੋਰਾ ਸ਼ੋਰਾਂ ਨਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇੱਕ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਮੁਫ਼ਤ ਇਲਾਜ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਬੱਸਾਂ ਵਿਚ ਅÏਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇੱਥੇ ਹੀ ਬੱਸ ਨਹੀਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਚੱਲ ਰਹੇ ਯੁੱਧ ਨਾਲ ਨਸ਼ਿਆਂ ਦਾ ਅਤੇ ਨਸ਼ਿਆਂ ਦੇ ਤਸਕਰਾਂ ਦਾ ਸਫ਼ਾਇਆ ਕੀਤਾ ਜਾ ਰਿਹਾ | ਨਸ਼ੇ ਦੇ ਤਸਕਰ ਜਾਂ ਤਾਂ ਜੇਲ੍ਹਾਂ ਵਿਚ ਬੰਦ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਰਹੇ ਹਨ | ਕਿਸਾਨਾਂ ਦੇ ਖੇਤਾਂ ਵਿਚ ਨਹਿਰੀ ਪਾਣੀ ਪਹੁੰਚਦਾ ਕਰ ਦਿੱਤਾ ਗਿਆ ਹੈ ਜੋ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਸਹਾਈ ਹੋਵੇਗਾ | ਅੱਜ ਪੰਜਾਬ ਦਾ ਹਰ ਵਰਗ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੈ ਜਿਸ ਦੀ ਬਦੌਲਤ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ |

ਪਿਛਲੀ ਖ਼ਬਰ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਪਵਨ ਕੁਮਾਰ ਚੌਥੀ ਵਾਰ ਡੀ.ਜੀ.ਪੀ. ਕਮਾਡੇਸ਼ਨ ਡਿਸਕ ਨਾਲ ਸਨਮਾਨਿਤ <br/> ਅਗਲੀ ਖ਼ਬਰ ਪਿੰਡ ਜਲਵਾਣਾ ਦੇ ਮੌਜੂਦਾ ਸਰਪੰਚ ਦਾ ਪਰਿਵਾਰ ਕਾਂਗਰਸ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।