13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਅਮਰਗੜ੍ਹ ਦੀ ਸਿਆਸਤ 'ਚ ਨਵੇਂ ਅਧਿਆਏ ਦਾ ਆਗਾਜ਼-ਕਮਲ ਧਾਲੀਵਾਲ ਵਲੋਂ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ <br/>

ਅਜੀਤ ਡੈਸਕ 21-02-2026
ਅਮਰਗੜ੍ਹ/ ਅਹਿਮਦਗੜ੍ਹ, 20 ਫਰਵਰੀ (ਮੰਨਵੀ, ਮਹੋਲੀ, ਪੁਰੀ, ਖੇੜਾ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੀ ਸਿਆਸਤ 'ਚ ਉਸ ਵੇਲੇ ਇੱਕ ਨਵਾਂ ਮੋੜ ਆਇਆ ਤੇ ਹਲਚਲ ਤੇਜ਼ ਹੋ ਗਈ, ਜਦੋਂ ਅਮਰਗੜ੍ਹ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਧਾਲੀਵਾਲ ਨੇ ਆਪਣੇ ਪਰਿਵਾਰ ਸਮੇਤ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੁਲਾਕਾਤ ਕੀਤੀ | ਇਸ ਮੁਲਾਕਾਤ ਨੂੰ ਸਿਆਸੀ ਮਾਹਿਰ ਅਮਰਗੜ੍ਹ ਦੀ ਸਿਆਸਤ 'ਚ ਇੱਕ ਨਵੇਂ ਅਧਿਆਏ ਦਾ ਆਗਾਜ਼ ਮੰਨ ਰਹੇ ਹਨ | ਮੁਲਾਕਾਤ ਦੇ ਅੰਸ਼ ਪੱਤਰਕਾਰਾਂ ਨਾਲ ਸਾਂਝੇ ਕਰਦੇ ਹੋਏ ਕਮਲ ਧਾਲੀਵਾਲ ਨੇ ਕਿਹਾ ਕਿ ਬੜੇ ਹੀ ਸੁਖਾਵੇਂ ਮਾਹੌਲ ਵਿਚ ਹੋਈ ਗੱਲਬਾਤ ਦੌਰਾਨ ਜਿੱਥੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ 'ਤੇ ਵਿਚਾਰ-ਵਟਾਂਦਰਾ ਹੋਇਆ, ਉੱਥੇ ਹੀ ਉਨ੍ਹਾਂ ਵਲੋਂ ਅਮਰਗੜ੍ਹ ਹਲਕੇ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਗਿਆ | ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਹਲਕੇ ਦੇ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਰਾਹੁਲ ਗਾਂਧੀ ਨੂੰ ਵਿਸਥਾਰ ਵਿਚ ਜਾਣੂ ਕਰਵਾਇਆ ਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਇੱਕ ਖ਼ਾਸ ਮਾਡਲ ਬਾਰੇ ਚਰਚਾ ਵੀ ਕੀਤੀ | ਧਾਲੀਵਾਲ ਦੀ ਹਾਈਕਮਾਂਡ ਤੱਕ ਸਿੱਧੀ ਪਹੁੰਚ ਅਤੇ ਰਾਹੁਲ ਗਾਂਧੀ ਨਾਲ ਇਸ ਨਿੱਜੀ ਤੇ ਸਿਆਸੀ ਮੁਲਾਕਾਤ ਨੇ ਵਿਰੋਧੀ ਖੇਮਿਆਂ ਵਿਚ ਚਿੰਤਾਵਾਂ ਵਧਾ ਦਿੱਤੀਆਂ ਹਨ ਤੇ ਅਮਰਗੜ੍ਹ ਦੇ ਸਿਆਸੀ ਗਲਿਆਰਿਆਂ ਵਿਚ ਇਹ ਚਰਚਾ ਆਮ ਹੈ ਕਿ ਆਉਣ ਵਾਲੇ ਦਿਨਾਂ ਵਿਚ ਕਮਲਪ੍ਰੀਤ ਸਿੰਘ ਧਾਲੀਵਾਲ ਨੂੰ ਕਾਂਗਰਸ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ |

ਪਿਛਲੀ ਖ਼ਬਰ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ 'ਤੇ ਜਾ ਕੇ ਜਾਇਜ਼ਾ <br/> ਅਗਲੀ ਖ਼ਬਰ ਸਾਬਕਾ ਚੇਅਰਮੈਨ ਜੌਲੀਆਂ ਨੂੰ ਸਦਮਾ-ਪਿਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।