11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਿੰਗਲਵਾਲੜੇ ਦੇ ਸ਼ਤਾਬਦੀ ਸਮਾਰੋਹ ਲਈ ਤਿਆਰੀ ਮੀਟਿੰਗ 28 ਨੂੰ <br/>

ਅਜੀਤ ਡੈਸਕ 22-02-2026
ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਪਿੰਗਲਵਾੜਾ ਦੇ ਬਾਨੀ ਮਹਾਨ ਸ਼ਖ਼ਸੀਅਤ ਭਗਤ ਪੂਰਨ ਸਿੰਘ ਵਲੋਂ ਆਪਣੀਆਂ ਲਿਖਤਾਂ ਰਾਹੀਂ ਵਾਤਾਵਰਨ ਦੀ ਸੰਭਾਲ ਲਈ 1927 ਵਿਚ ਆਰੰਭ ਕੀਤੀ ਮੁਹਿੰਮ ਨੂੰ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂ ਡਾ ਇੰਦਰਜੀਤ ਕੌਰ ਮੁੱਖ ਸੇਵਾਦਾਰ ਦੀ ਅਗਵਾਈ ਵਿਚ, ਵਾਤਾਵਰਨ ਸੰਭਾਲ ਸ਼ਤਾਬਦੀ ਦੇ ਰੂਪ ਵਿਚ (1927-2027) ਮਨਾਉਣ ਹਿਤ ਵੱਖ-ਵੱਖ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਣੀ ਹੈ | ਸੰਗਰੂਰ ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਅਤੇ ਹਰਜੀਤ ਸਿੰਘ ਅਰੋੜਾ ਵਧੀਕ ਪ੍ਰਬੰਧਕ ਨੇ ਦੱਸਿਆ ਕਿ ਇਸ ਮੰਤਵ ਲਈ 28 ਫਰਵਰੀ ਸ਼ਾਮ 4 ਵਜੇ ਇੱਕ ਵਿਸ਼ੇਸ਼ ਮੀਟਿੰਗ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਰੱਖੀ ਗਈ ਹੈ | ਸੁਰਿੰਦਰ ਪਾਲ ਸਿੰਘ ਸਿਦਕੀ ਪੀ ਆਰ ਓ ਨੇ ਦੱਸਿਆ ਕਿ ਇਸ ਮੌਕੇ ਵਾਤਾਵਰਨ ਪ੍ਰੇਮੀਆਂ , ਬੁੱਧੀਜੀਵੀਆਂ, ਵਿਦਿਆਰਥੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ | ਇਸ ਮੀਟਿੰਗ ਵਿਚ ਡਾ: ਇੰਦਰਜੀਤ ਕੌਰ ਸ਼ਤਾਬਦੀ ਸਮਾਰੋਹ ਸਬੰਧੀ ਸਾਰਾ ਸਾਲ ਚੱਲਣ ਵਾਲੇ ਵੱਖ-ਵੱਖ ਪ੍ਰੋਗਰਾਮਾਂ, ਵਿਚਾਰ ਗੋਸ਼ਟੀਆਂ, ਪ੍ਰਦਰਸ਼ਨੀਆਂ ਅਤੇ ਸਮਾਜ ਨੂੰ ਸੰਦੇਸ਼ ਦੇਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ ਅਤੇ ਵੱਖ-ਵੱਖ ਸੁਝਾਵਾਂ ਦੀ ਰੌਸ਼ਨੀ ਵਿਚ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਇਸ ਮੌਕੇ 'ਤੇ ਸ਼ਾਖਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਪਿ੍ੰਸੀਪਲ ਬਲਵੰਤ ਸਿੰਘ, ਜਰਨੈਲ ਸਿੰਘ ਅਕੋਈ, ਪਿ੍ੰਸੀਪਲ ਡਾ ਇਕਬਾਲ ਸਿੰਘ ਸਕਰੌਦੀ, ਗੁਰਮੇਲ ਸਿੰਘ ਸਿੱਧੂ, ਰਾਜੇਸ਼ ਗਰਗ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੇ.ਈ.ਈ. ਮੇਨ ਪ੍ਰੀਖਿਆ 'ਚ 99.68 ਅੰਕਾਂ ਨਾਲ ਛਾਇਆ ਸੀਬਾ ਦਾ ਰੋਹਿਤ ਰਾਜ <br/> ਅਗਲੀ ਖ਼ਬਰ ਮਾਂ ਬੋਲੀ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਰੈਲੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।