19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭਗਤ ਪੂਰਨ ਸਿੰਘ ਵਲੋਂ ਵਾਤਾਵਰਨ ਸੰਭਾਲ ਸੰਦੇਸ਼ਾਂ ਅਧੀਨ ਸ਼ਤਾਬਦੀ ਸਮਾਰੋਹ ਦੇ ਪੋ੍ਰਗਰਾਮ ਉਲੀਕਣ ਲਈ ਵਿਸ਼ੇਸ਼ ਮੀਟਿੰਗ 28 ਨੂੰ

28 ਫਰਵਰੀ ਨੂੰ ਕੀਤੀ ਜਾਣ ਵਾਲੀ ਮੀਟਿੰਗ ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਆਗੂ | ਤਸਵੀਰ: ਮੁਕੇਸ਼ ਕੁਮਾਰ <br/> 24-02-2026
ਸੰਗਰੂਰ, 23 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਵਲੋਂ ਆਪਣੀਆਂ ਲਿਖਤਾਂ ਰਾਹੀਂ ਵਾਤਾਵਰਨ ਦੀ ਸੰਭਾਲ ਲਈ 1927 ਵਿੱਚ ਆਰੰਭ ਕੀਤੀ ਮੁਹਿੰਮ ਨੂੰ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਦੀ ਅਗਵਾਈ ਵਿੱਚ ਵਾਤਾਵਰਨ ਸੰਭਾਲ ਸ਼ਤਾਬਦੀ ਦੇ ਰੂਪ ਵਿੱਚ (1927-2027) ਮਨਾਉਣ ਹਿਤ ਵੱਖ ਵੱਖ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਣੀ ਹੈ | ਸੰਗਰੂਰ ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਅਤੇ ਹਰਜੀਤ ਸਿੰਘ ਅਰੋੜਾ ਵਧੀਕ ਪ੍ਰਬੰਧਕ ਨੇ ਦੱਸਿਆ ਕਿ ਇਸ ਮੰਤਵ ਲਈ 28 ਫਰਵਰੀ ਸ਼ਾਮ 4 ਵਜੇ ਇੱਕ ਵਿਸ਼ੇਸ਼ ਮੀਟਿੰਗ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਰੱਖੀ ਗਈ ਹੈ | ਸੁਰਿੰਦਰ ਪਾਲ ਸਿੰਘ ਸਿਦਕੀ ਪੀ ਆਰ ਓ ਨੇ ਦੱਸਿਆ ਕਿ ਇਸ ਮੌਕੇ ਵਾਤਾਵਰਨ ਪ੍ਰੇਮੀਆਂ , ਬੁੱਧੀਜੀਵੀਆਂ, ਵਿਦਿਆਰਥੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ | ਇਸ ਮੀਟਿੰਗ ਵਿੱਚ ਡਾ: ਇੰਦਰਜੀਤ ਕੌਰ ਸ਼ਤਾਬਦੀ ਸਮਾਰੋਹ ਸਬੰਧੀ ਸਾਰਾ ਸਾਲ ਚੱਲਣ ਵਾਲੇ ਵੱਖ ਵੱਖ ਪ੍ਰੋਗਰਾਮਾਂ, ਵਿਚਾਰ ਗੋਸ਼ਟੀਆਂ, ਪ੍ਰਦਰਸ਼ਨੀਆਂ ਅਤੇ ਸਮਾਜ ਨੂੰ ਸੰਦੇਸ਼ ਦੇਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ ਅਤੇ ਵੱਖ ਵੱਖ ਸੁਝਾਵਾਂ ਦੀ ਰੌਸ਼ਨੀ ਵਿੱਚ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | 29 ਮਾਰਚ ਨੂੰ ਆ ਰਹੇ ਸ਼ਾਖਾ ਦੇ ਸਾਲਾਨਾ ਸਥਾਪਨਾ ਦਿਵਸ ਸਬੰਧੀ ਵੀ ਵਿਚਾਰ ਵਟਾਂਦਰਾ ਹੋਵੇਗਾ | ਇਸ ਮੌਕੇ ਤੇ ਸ਼ਾਖਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਪਿ੍ੰਸੀਪਲ ਬਲਵੰਤ ਸਿੰਘ, ਜਰਨੈਲ ਸਿੰਘ ਅਕੋਈ, ਪਿ੍ੰਸੀਪਲ ਡਾ ਇਕਬਾਲ ਸਿੰਘ ਸਕਰੌਦੀ, ਗੁਰਮੇਲ ਸਿੰਘ ਸਿੱਧੂ, ਰਾਜੇਸ਼ ਗਰਗ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਭਾਈ ਲਾਲੋ ਵਿਖੇ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਹਿਤ ਸਭਾ ਨੇ ਮਾਂ ਬੋਲੀ ਕਵੀ ਦਰਬਾਰ ਕਰਵਾ ਕੇ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।