29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸੰਗਰੂਰ ਜ਼ਿਲ੍ਹੇ ਦੇ 18 ਜ਼ਿਲ੍ਹਾ ਪ੍ਰੀਸ਼ਦ ਤੇ 162 ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਅਜੀਤ ਡੈਸਕ 28-02-2026
ਸੰਗਰੂਰ, 27 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ 18 ਜ਼ਿਲ੍ਹਾ ਪ੍ਰੀਸ਼ਦ ਤੇ 162 ਬਲਾਕ ਸੰਮਤੀ ਮੈਂਬਰਾਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਖਚੈਨ ਸਿੰਘ ਪਾਪੜਾਂ ਨੇ ਅਹੁਦੇ ਦੀ ਸਹੁੰ ਚੁਕਾਈ | ਇਸ ਮੌਕੇ ਏ.ਡੀ.ਸੀ. ਸ. ਪਾਪੜਾਂ ਨੇ ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਵਿੱਚ ਤਿੰਨ ਪੱਧਰੀ ਪੰਚਾਇਤੀ ਰਾਜ ਪ੍ਰਣਾਲੀ ਹੈ | ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਤੋਂ ਬਾਅਦ ਬਲਾਕ ਸੰਮਤੀ ਅਤੇ ਫੇਰ ਜ਼ਿਲ੍ਹਾ ਪ੍ਰੀਸ਼ਦ ਪਿੰਡਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਇਕ ਤੋਂ ਵੱਧ ਪਿੰਡਾਂ ਦੇ ਸਾਂਝੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿੱਚ ਬਲਾਕ ਸੰਮਤੀਆਂ ਉੱਤੇ ਅਹਿਮ ਜ਼ਿੰਮੇਵਾਰੀ ਹੁੰਦੀ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਵਿੱਚ ਹੁਣ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਵੀ ਵਿੱਤੀ ਅਧਿਕਾਰ ਵੀ ਪ੍ਰਦਾਨ ਕੀਤੇ ਗਏ ਹਨ, ਜਿਸ ਤਹਿਤ ਬਲਾਕ ਸੰਮਤੀਆਂ 20 ਫ਼ੀਸਦੀ ਅਤੇ ਜ਼ਿਲ੍ਹਾ ਪ੍ਰੀਸ਼ਦ 10 ਫ਼ੀਸਦੀ ਫ਼ੰਡਾਂ ਦੀ ਵਰਤੋਂ ਵਿਕਾਸ ਕਾਰਜਾਂ ਲਈ ਕਰ ਸਕਦੀਆਂ ਹਨ | ਉਨ੍ਹਾਂ ਚੁਣੇ ਹੋਏ ਮੈਂਬਰਾਂ ਨੂੰ ਪੰਚਾਇਤੀ ਰਾਜ ਐਕਟ ਨੂੰ ਪੜ੍ਹਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਹਰੇਕ ਮੈਂਬਰ ਨੂੰ ਆਪਣੀਆਂ ਜ਼ਿੰਮੇਵਾਰੀਆਂ, ਅਧਿਕਾਰ ਅਤੇ ਕਰਤੱਬਾਂ ਬਾਰੇ ਜਾਣਕਾਰੀ ਮਿਲੇਗੀ | ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਕਰਨਲ ਜੇ. ਐਸ ਬੱਗਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ 18 ਮੈਂਬਰਾਂ ਵੱਲੋਂ ਸਹੁੰ ਚੁੱਕੀ ਗਈ ਹੈ, ਜਦ ਕਿ ਬਲਾਕ ਸੰਮਤੀ ਵਿੱਚ ਬਲਾਕ ਸੰਮਤੀ ਸੰਗਰੂਰ ਦੇ 15 ਮੈਂਬਰ, ਸੁਨਾਮ 15, ਸੁਨਾਮ 2 15, ਅੰਨਦਾਣਾ 16, ਲਹਿਰਾਂ 15, ਭਵਾਨੀਗੜ੍ਹ 15, ਛਾਜਲੀ 19, ਦਿੜਬਾ 18, ਧੂਰੀ 18 ਅਤੇ ਸ਼ੇਰਪੁਰ ਬਲਾਕ ਸੰਮਤੀ ਦੇ 15 ਮੈਂਬਰਾਂ ਨੂੰ ਅੱਜ ਸਹੁੰ ਚੁਕਾਈ ਗਈ ਹੈ | ਸਹੁੰ ਚੁੱਕ ਸਮਾਗਮ ਵਿੱਚ ਡਿਪਟੀ ਸੀ.ਈ.ਓ ਵਨੀਤ ਸ਼ਰਮਾ ਸਮੇਤ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼. ਮੌਜੂਦ ਸਨ |

ਪਿਛਲੀ ਖ਼ਬਰ ਧਰਮ ਯੁੱਧ ਮੋਰਚੇ ਦੇ ਸੰਘਰਸ਼ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਕਿਸਾਨਾਂ ਕਾਲਾਝਾੜ ਟੋਲ ਪਲਾਜ਼ਾ 4 ਘੰਟੇ... ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ ਵਿਚ ਬਰਾਮਦ ਨਸ਼ੀਲੇ ਪਦਾਰਥ ਜ਼ਿਲ੍ਹਾ ਪੁਲਿਸ ਨੇ ਕੀਤੇ ਨਸ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।