29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕਾਂਗਰਸੀਆਂ ਨੇ ਬਰਨਾਲਾ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਅਜੀਤ ਡੈਸਕ 28-02-2026
ਅਮਰਗੜ੍ਹ, 27 ਫਰਵਰੀ (ਪ. ਪ. ਰਾਹੀਂ) - ਬਰਨਾਲਾ ਵਿਖੇ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਮਨਰੇਗਾ ਬਚਾਓ ਸੰਗਰਾਮ ਮਹਾਰੈਲੀ ਨੂੰ ਸਫ਼ਲ ਬਣਾਉਣ ਲਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਨਿਸ਼ਾਂਤ ਅਖ਼ਤਰ ਦੀ ਪ੍ਰਧਾਨਗੀ ਹੇਠ ਬਲਾਕ ਕਾਂਗਰਸ ਪ੍ਰਧਾਨ ਲਾਲ ਸਿੰਘ ਤੋਲੇਵਾਲ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬਾ ਨਿਸ਼ਾਂਤ ਅਖ਼ਤਰ ਨੇ ਕਿਹਾ ਕਿ ਨਰੇਗਾ ਵਿੱਚ ਬਦਲਾਅ ਮਜ਼ਦੂਰ ਵਰਗ ਨਾਲ ਧੱਕਾ ਅਤੇ ਬੇਇਨਸਾਫ਼ੀ ਹੈ | ਇਸ ਤਰ੍ਹਾਂ ਕਰ ਕੇ ਕੇਂਦਰ ਸਰਕਾਰ ਗ਼ਰੀਬਾਂ ਦੇ ਮੂੰਹ ਵਿੱਚੋਂ ਰੋਟੀ ਖੋਹ ਰਹੀ ਹੈ | ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਮਜ਼ਦੂਰ ਮਾਰੂ ਨੀਤੀ ਵਿੱਚ ਸਫਲ ਨਹੀਂ ਹੋਣ ਦਿਆਂਗੇ | ਉਨ੍ਹਾਂ ਹਲਕੇ ਦੇ ਇਨਸਾਫ਼ ਪਸੰਦ ਤੇ ਮਜ਼ਦੂਰ ਵਰਗ ਨੂੰ ਇਸ ਰੈਲੀ ਵਿੱਚ ਆਪਣੇ ਹੱਕ ਲੈਣ ਲਈ ਪਹੁੰਚਣ ਦਾ ਸੱਦਾ ਦਿੱਤਾ | ਉੱਥੇ ਹੀ ਹਲਕੇ ਦੇ ਸੀਨੀਅਰ ਕਾਂਗਰਸ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਗੁਰਜੋਤ ਸਿੰਘ ਢੀਂਡਸਾ ਨੇ ਦੱਸਿਆ ਕਿ ਰਾਹੁਲ ਗਾਂਧੀ ਤੋਂ ਇਲਾਵਾ ਇਸ ਰੈਲੀ ਵਿੱਚ ਕਾਂਗਰਸ ਦੇ ਕਈ ਹੋਰ ਸੀਨੀਅਰ ਅਤੇ ਮਜ਼ਦੂਰਾਂ ਪ੍ਰਤੀ ਚਿੰਤਤ ਆਗੂ ਵੀ ਪਹੁੰਚ ਰਹੇ ਹਨ | ਇਸ ਸਮੇਂ ਰੈਲੀ ਲਈ ਨਿਯੁਕਤ ਕੀਤੇ ਹਲਕਾ ਕੋਆਰਡੀਨੇਟਰ ਜਸਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਦਿਆਂ ਲੋਕਾਂ ਨੂੰ ਮਹਾ ਸੰਗਰਾਮ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ | ਇਸ ਸਮੇਂ ਨਿਰਮਲਜੀਤ ਸਿੰਘ ਢੀਂਡਸਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜ਼ਿਲ੍ਹਾ ਚੇਅਰਮੈਨ ਜਗਰੂਪ ਸਿੰਘ ਬਿੱਟੂ, ਗੁਰਮੀਤ ਸਿੰਘ ਨਾਰੀਕੇ ਮੈਂਬਰ ਬਲਾਕ ਸੰਮਤੀ, ਯੂਥ ਆਗੂ ਰੂਬਲ ਨਾਰੀਕੇ, ਡਾ.ਮਹਿੰਦਰ ਸਿੰਘ ਅਮਰਗੜ੍ਹ, ਚੀਨੂੰ ਕੌਸ਼ਲ, ਵਿਸਕੀ ਬਨਭੌਰਾ, ਸ਼ਿੰਗਾਰਾ ਸਿੰਘ ਤੇ ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਤੋਂ ਬੱਸਾਂ ਦੇ ਵੱਡੇ ਕਾਫ਼ਲੇ ਹੋਣਗੇ ਰਵਾਨਾ - ਗੁਰਜੋਤ ਢੀਂਡਸਾ <br/> ਅਗਲੀ ਖ਼ਬਰ ਮਲੇਰਕੋਟਲਾ ਵਿਖੇ ਵਿਸ਼ਾਲ ਸਮਾਗਮ ਦੌਰਾਨ 10 ਜ਼ਿਲ੍ਹਾ ਪ੍ਰੀਸ਼ਦ ਤੇ 45 ਪੰਚਾਇਤ ਸੰਮਤੀ ਮੈਂਬਰਾਂ ਨੇ ਚੁੱਕੀ ਸਹੰੁ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।