ਭਵਾਨੀਗੜ੍ਹ, 27 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਕਾਂਗਰਸ ਦੀ ਬਰਨਾਲਾ ਵਿਖੇ ਹੋ ਰਹੀ ਮਹਾਂ ਰੈਲੀ ਵਿਚ ਹਲਕਾ ਸੰਗਰੂਰ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ 30 ਬੱਸਾਂ ਦਾ ਵੱਡਾ ਕਾਫ਼ਲਾ ਲਿਜਾਇਆ ਜਾਵੇਗਾ, ਇਹ ਵਿਚਾਰ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ, ਜਿਸ ਵਿਚ ਕਾਂਗਰਸ ਦੇ ਕੌਮੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਹੋਰ ਸੂਬਾ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ, ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੂਬਾ ਭਰ ਤੋਂ ਕਾਂਗਰਸੀ ਪਹੁੰਚਣਗੇ | ਉਨ੍ਹਾਂ ਦੱਸਿਆ ਕਿ ਇਸ ਮਹਾਂ ਰੈਲੀ ਸਬੰਧੀ ਪਿੰਡਾਂ ਵਿਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ | ਸਾਰੇ ਪਿੰਡਾਂ ਦੇ ਆਗੂਆਂ ਵਲੋਂ ਮਹਾਂ ਰੈਲੀ ਵਿਚ ਜਾਣ ਲਈ ਵੱਡੇ ਪੱਧਰ 'ਤੇ ਤਿਆਰੀਆਂ ਕਰ ਰੱਖੀਆਂ ਹਨ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰੀ ਸਿੰਘ ਫੱਗੂਵਾਲਾ, ਗੁਰਪ੍ਰੀਤ ਸਿੰਘ ਕੰਧੋਲਾ, ਪਰਮਜੀਤ ਸ਼ਰਮਾਂ, ਗਗਨਦੀਪ ਸਿੰਘ ਗੋਲਡੀ ਆਦਿ ਹਾਜ਼ਰ ਸਨ |