29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅਮਨਦੀਪ ਸ਼ਰਮਾ ਨੇ ਸੰਭਾਲਿਆ ਸਹਾਇਕ ਇੰਜੀਨੀਅਰ ਦਾ ਅਹੁਦਾ <br/>

ਅਜੀਤ ਡੈਸਕ 28-02-2026
ਧੂਰੀ, 27 ਫਰਵਰੀ (ਲਖਵੀਰ ਸਿੰਘ ਧਾਂਦਰਾ) - ਸਥਾਨਕ ਨਗਰ ਕੌਂਸਲ ਵਿਖੇ ਅਮਨਦੀਪ ਸ਼ਰਮਾ ਵਲੋਂ ਸਹਾਇਕ ਇੰਜੀਨੀਅਰ ਕਲੈਰੀਕਲ ਵਜੋਂ ਆਪਣਾ ਅਹੁਦਾ ਸੰਭਾਲ ਕੇ ਕੰਮਕਾਰ ਸ਼ੁਰੂ ਕਰ ਦਿੱਤਾ ਹੈ ਜ਼ਿਕਰਯੋਗ ਹੈ ਕਿ ਅਮਨਦੀਪ ਸ਼ਰਮਾ ਨਗਰ ਕੌਂਸਲ ਤਪਾ ਵਿਖੇ ਕਲਰਕ ਤੇ ਸਫ਼ਾਈ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾ ਰਹੇ ਸਨ | ਸੂਬਾ ਸਰਕਾਰ ਅਤੇ ਸਥਾਨਕ ਸਰਕਾਰਾਂ ਵਲੋਂ ਉਨ੍ਹਾਂ ਨੂੰ ਪਦ ਉੱਨਤ ਕਰਕੇ ਧੂਰੀ ਵਿਖੇ ਤੈਨਾਤ ਕੀਤਾ ਗਿਆ ਹੈ | ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਵਸਨੀਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਤੋਂ ਇਲਾਵਾ ਸਮੂਹ ਸਟਾਫ਼ ਨਾਲ ਮਿਲ ਕੇ ਸ਼ਹਿਰ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ | ਇਸ ਮੌਕੇ ਭਾਗ ਅਫ਼ਸਰ ਰਜਨੀਸ਼ ਕੁਮਾਰ, ਸ਼ੁਭਮ ਕੁਮਾਰ, ਤਰਸੇਮ ਚੰਦ, ਨਰਿੰਦਰ ਸਿੰਘ, ਗੁਰਦੀਪ ਸਿੰਘ ਬਰਾੜ, ਸ਼ਿਵਮ ਕੁਮਾਰ, ਬੂਟਾ ਸਿੰਘ, ਨੇਹਾ ਰਾਣੀ, ਤਾਰੀ ਸਿੰਘ, ਗੁਰਦੀਪ ਸਿੰਘ ਦੀਪਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਸ. ਆਈ. ਜਤਿੰਦਰ ਕੌਰ ਨੇ ਸੰਭਾਲਿਆ ਅਹੁਦਾ <br/> ਅਗਲੀ ਖ਼ਬਰ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਖ਼ੂਨਦਾਨ ਮੁਹਿੰਮ ਨੂੰ ਭਰਵਾਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।