ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ ਨੇ ਦੋ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਬਠਿੰਡਾ ਜਾ ਰਹੇ ਕਿਸਾਨਾਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਇਸ਼ਾਰੇ 'ਤੇ ਕਿਸਾਨਾਂ 'ਤੇ ਕੀਤੇ ਗਏ ਅੰਨ੍ਹੇਵਾਹ ਪੁਲਿਸ ਤਸ਼ੱਦਦ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 6 ਮਾਰਚ ਨੂੰ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਅੱਗੇ ਲਲਕਾਰ ਰੈਲੀ ਕੀਤੀ ਜਾਵੇਗੀ | ਆਗੂਆਂ ਨੇ ਬਠਿੰਡਾ ਦੀ ਲਲਕਾਰ ਰੈਲੀ 'ਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ ਚੰਗਾਲੀਵਾਲਾ, ਅਮਨਦੀਪ ਸਿੰਘ ਮਹਿਲਾਂ, ਬਹਾਦਰ ਸਿੰਘ ਭੁਟਾਲ ਖੁਰਦ, ਸੁਖਪਾਲ ਸਿੰਘ ਮਾਣਕ ਕਣਕਵਾਲ, ਗੁਰਪ੍ਰੀਤ ਸਿੰਘ ਸੰਗਤਪੁਰਾ, ਸੁਖਦੇਵ ਸਿੰਘ ਕੜੈਲ, ਹਰਜੀਤ ਸਿੰਘ ਮਹਿਲਾਂ, ਮਨਜੀਤ ਸਿੰਘ ਘਰਾਚੋਂ, ਰਣਜੀਤ ਸਿੰਘ ਲੌਂਗੋਵਾਲ, ਜਸਵੰਤ ਸਿੰਘ ਤੋਲਾਵਾਲ, ਜਸਵੀਰ ਸਿੰਘ ਗੱਗੜਪੁਰ ਅਤੇ ਹਰਬੰਸ ਸਿੰਘ ਲੱਡਾ ਆਦਿ ਮੌਜੂਦ ਸਨ |