16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭੱਠਾ ਮਜ਼ਦੂਰ ਐਸੋਸੀਏਸ਼ਨ ਨੇ ਡੀ. ਸੀ. ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 01-03-2026

ਸੰਗਰੂਰ, 28 ਫਰਵਰੀ (ਅਮਨਦੀਪ ਸਿੰਘ ਬਿੱਟਾ) - ਕਿਸਾਨ ਮਜ਼ਦੂਰ ਐਸੋਸੀਏਸ਼ਨ ਵੱਲੋਂ ਕੁਲਦੀਪ ਸਿੰਘ ਕੋਟ ਧਰਮੂ ਜ਼ਿਲ੍ਹਾ ਪ੍ਰਧਾਨ ਦਿਲਾਵਰ ਖਾਂ, ਗੁਰਜੀਤ ਸਿੰਘ ਸੀਂਹ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦਿੰਦਿਆਂ ਅਧਿਕਾਰੀ ਨੰੂ ਮੰਗ ਪੱਤਰ ਵੀ ਦਿੱਤਾ ਗਿਆ | ਐਸੋਸੀਏਸ਼ਨ ਨੇ ਜ਼ਿਲ੍ਹਾ ਸੰਗਰੂਰ ਅੰਦਰ ਚੱਲ ਰਹੇ ਭੱਠਿਆਂ ਨਾਲ ਸੰਬੰਧਿਤ ਮਜ਼ਦੂਰਾਂ ਦਾ ਮਸਲਾ ਉਠਾਉਂਦਿਆਂ ਕਿਹਾ ਕਿ ਮਜ਼ਦੂਰਾਂ ਨੰੂ ਕਾਨੰੂਨਨ ਤੈਅ ਰੇਟਾਂ ਤੋਂ ਘੱਟ ਉਜਰਤ ਦਿੱਤੀ ਜਾ ਰਹੀ ਹੈ | ਭਰਾਈ ਮਜ਼ਦੂਰਾਂ ਨੰੂ ਪ੍ਰਤੀ ਹਜ਼ਾਰ ਇੱਟਾਂ ਦੇ ਲਗਭਗ 190 ਤੋਂ 220 ਰੁਪਏ ਮਿਲਣ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰੀ ਰੇਟ 330 ਰੁਪਏ (ਬੋਨਸ ਸਮੇਤ) ਹੈ ਆਗੂਆਂ ਨੇ ਕਿਹਾ ਕਿ ਆਪਣੀ ਜਾਇਜ਼ ਅਤੇ ਕਾਨੰੂਨੀ ਮਿਹਨਤ ਦੀ ਪੂਰੀ ਕੀਮਤ ਦੀ ਮੰਗ ਕਰਦਿਆਂ ਜ਼ਿਲ੍ਹੇ ਦੇ ਭੱਠਾ ਮਾਲਕਾਂ ਵੱਲੋਂ ਲੇਬਰ ਕਾਨੰੂਨਾਂ ਦੀ ਪਾਲਨਾ ਨਹੀਂ ਕੀਤੀ ਜਾ ਰਹੀ ਹੈ | ਭੱਠਾ ਮਾਲਕਾਂ ਵੱਲੋਂ ਮਜ਼ਦੂਰਾਂ ਦਾ ਆਰਥਿਕ ਸ਼ੋਸ਼ਣ ਕਰਨ ਦਾ ਦੋਸ਼ ਲਗਾਉਂਦਿਆਂ ਆਗੂਆਂ ਨੇ ਮੰਗ ਪੱਤਰ ਰਾਹੀ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਭੱਠਿਆਂ ਦੀ ਜਾਂਚ ਕੀਤੀ ਜਾਵੇ ਅਤੇ ਐਕਟ 1948, ਹੋਰ ਲੇਬਰ ਕਾਨੰੂਨਾਂ ਦੀ ਉਲੰਘਣਾ ਕਰਨ ਵਾਲੇ ਭੱਠਾ ਮਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਕਿਰਤ ਕਮਿਸ਼ਨ ਵੱਲੋਂ ਨਿਰਧਾਰਿਤ ਸਰਕਾਰੀ ਰੇਟਾਂ ਦੀ ਪਾਲਨਾ ਯਕੀਨੀ ਬਣਾਈ ਜਾਵੇ | ਮਜ਼ਦੂਰਾਂ ਲਈ ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਗਈ | ਮਜ਼ਦੂਰਾਂ ਦੀ ਇਸ ਇਕੱਤਰਤਾ ਨੰੂ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਦਿੱਲੀ ਸ਼ਰਾਬ ਘੁਟਾਲੇ 'ਚੋਂ ਕੇਜਰੀਵਾਲ ਤੇ ਸਿਸੋਦੀਆ ਦਾ ਬਰੀ ਹੋਣਾ ਸੱਚ ਦੀ ਜਿੱਤ- ਵਿੱਕੀ, ਉੱਭੀ,ਪਾਲ,ਰਿੰਕੂ <br/> ਅਗਲੀ ਖ਼ਬਰ ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਬਠਿੰਡਾ ਅੱਗੇ ਲਲਕਾਰ ਰੈਲੀ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।