16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ਼ੇਰਗੜ੍ਹ ਚੀਮਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਸੰਪੰਨ <br/>

ਅਜੀਤ ਡੈਸਕ 01-03-2026
ਸੰਦੌੜ, 28 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਸਿੱਖ ਇਤਿਹਾਸ ਵਿਚ ਅਹਿਮ ਮੁਕਾਮ ਰੱਖਦੇ ਹੋਏ ਵੱਡੇ ਘੱਲੂਘਾਰੇ ਦੇ ਸਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਸ਼ੇਰਗੜ੍ਹ ਚੀਮਾ ਬਾਬੇ ਸਿੰਘ ਸ਼ਹੀਦਾਂ ਦੇ ਅਸਥਾਨ 'ਤੇ ਸਾਲਾਨਾ ਇਕੋਤਰੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤ ਨਤਮਸਤਕ ਹੋਈ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਸਾਧਾ, ਮੁਕੰਦ ਸਿੰਘ ਚੀਮਾ, ਯਾਦਵਿੰਦਰ ਸਿੰਘ ਕੈਨੇਡਾ ਅਤੇ ਕੈਪਟਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਕੋਤਰੀ ਸਮਾਗਮ ਦੀ ਸ਼ੁਰੂਆਤ 2 ਫਰਵਰੀ ਨੂੰ ਹੋਈ ਅਤੇ ਸਮਾਗਮ ਦੀ ਸੰਪੂਰਨਤਾ 26 ਫਰਵਰੀ ਨੂੰ ਫਗੁਣ ਦੀ ਦਸਵੀਂ ਵਾਲੇ ਦਿਨ ਹੋਈ | 25 ਦਿਨ ਚੱਲੇ ਸਮਾਗਮ ਵਿਚ 160 ਦੇ ਕਰੀਬ ਸ੍ਰੀ ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ | ਸਮਾਗਮ ਦੌਰਾਨ ਸੰਤ ਬਾਬਾ ਬਲਕਾਰ ਸਿੰਘ ਫਤਹਿਗੜ ਪੰਜਗਰਾਈਆਂ ਅਤੇ ਸੰਤ ਬਾਬਾ ਮਨਜੋਤ ਸਿੰਘ ਬਡਰੁੱਖਾਂ ਵਾਲਿਆਂ ਵਲੋਂ ਰਾਤਰੀ ਦੇ ਦੀਵਾਨ ਸਜਾ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਮਹਾਂਪੁਰਖਾਂ ਨੇ ਸੰਗਤਾਂ ਨੂੰ ਸ਼ਹੀਦ ਸਿੰਘਾਂ ਵੱਲੋਂ ਸਿੱਖੀ ਦੀ ਚੜ੍ਹਦੀ ਕਲਾ ਲਈ ਦਿੱਤੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦਾ ਉਪਦੇਸ਼ ਦਿੱਤਾ | ਅੰਤਿਮ ਦਿਨ ਢਾਡੀ ਜਥਿਆਂ ਨੇ ਘੱਲੂਘਾਰੇ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ | ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਵੱਲੋਂ ਆਏ ਹੋਏ ਮਹਾਂਪੁਰਖਾਂ ਅਤੇ ਸ੍ਰੀ ਅਖੰਡ ਪਾਠਾਂ ਦੀੇ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਨੰਬਰਦਾਰ ਮੇਜਰ ਸਿੰਘ, ਸੂਬੇਦਾਰ ਧਰਮਿੰਦਰ ਸਿੰਘ, ਸਰਪੰਚ ਜੁਗਰਾਜ ਸਿੰਘ, ਸੁਖਵਿੰਦਰ ਸਿੰਘ ਕਾਕਾ, ਹਰਪਾਲ ਸਿੰਘ ਪਾਲਾ, ਅਮਰਿੰਦਰ ਸਿੰਘ ਮਾਨ, ਕੁਲਵਿੰਦਰ ਸਿੰਘ ਨਾਮਧਾਰੀ, ਗੱਜਣ ਸਿੰਘ ਪੰਧੇਰ, ਸੁਖਵਿੰਦਰ ਸਿੰਘ ਬੰਟੀ, ਬਾਬਾ ਨਿਰਮਲ ਸਿੰਘ, ਹਰਮਿੰਦਰ ਸਿੰਘ ਕਾਲਾ, ਜਗਦੀਪ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਅੰਮਿ੍ਤਪਾਲ ਸਿੰਘ ਮਾਨ, ਬਲਰਾਜ ਸਿੰਘ ਚੀਮਾਂ ਰਾਜ ਪੈਲੇਸ ਵਾਲੇ, ਨੰਬਰਦਾਰ ਬੱਬੂ ਚੀਮਾ, ਚਰਨਜੀਤ ਸਿੰਘ ਚੰਨਾ, ਪੰਚ ਈਦੂ ਖਾਂ, ਸਰਬਜੀਤ ਸਿੰਘ, ਲਵਦੀਪ ਸਿੰਘ ਲਵੀ, ਬਲਜਿੰਦਰ ਸਿੰਘ ਚੀਮਾ, ਸੁਖਬੀਰ ਸਿੰਘ, ਜਗਦੇਵ ਸਿੰਘ ਜੱਗੀ, ਰਾਜਵੀਰ ਸਿੰਘ ਰਾਜੂ, ਸਿਕੰਦਰ ਸਿੰਘ, ਮਲਕੀਤ ਸਿੰਘ, ਗੁਰਮੇਲ ਸਿੰਘ ਉਪਲ, ਜਗਰੂਪ ਸਿੰਘ ਭੋਲੀ, ਰਣਜੀਤ ਸਿੰਘ, ਮਾਸਟਰ ਮਨਦੀਪ ਸਿੰਘ, ਦੱਲ ਸਿੰਘ, ਸੰਦੀਪ ਸਿੰਘ ਸੀਪਾ, ਬਲਜਿੰਦਰ ਸਿੰਘ, ਕਰਮਜੀਤ ਸਿੰਘ ਕਰਮੀ ਸਮੇਤ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖਿਆ ਮੰਤਰੀ ਵਲੋਂ ਟੈਟ ਸੰਬੰਧੀ ਰੱਖੀ ਮੀਟਿੰਗ ਤੋਂ ਮੁਨਕਰ ਹੋਣ ਦੇ ਰੋਸ ਵਜੋਂ ਮੰਤਰੀਆਂ ਅੱਗੇ ਰੋਸ ਪ੍ਰਦਰਸ਼ਨ ਭਲਕੇ... ਅਗਲੀ ਖ਼ਬਰ ਦਿੱਲੀ ਸ਼ਰਾਬ ਘੁਟਾਲੇ 'ਚੋਂ ਕੇਜਰੀਵਾਲ ਤੇ ਸਿਸੋਦੀਆ ਦਾ ਬਰੀ ਹੋਣਾ ਸੱਚ ਦੀ ਜਿੱਤ- ਵਿੱਕੀ, ਉੱਭੀ,ਪਾਲ,ਰਿੰਕੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।