16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਇੱਕ ਰੋਜ਼ਾ ਸਵਦੇਸ਼ੀ ਕਰਾਫ਼ਟ ਮੇਲਾ ਅਤੇ ਫੁੱਲਾਂ ਦੀ ਪ੍ਰਦਰਸ਼ਨੀ <br/>

ਅਜੀਤ ਡੈਸਕ 01-03-2026
ਧੂਰੀ, 28 ਫਰਵਰੀ (ਲਖਵੀਰ ਸਿੰਘ ਧਾਂਦਰਾ) - ਦੇਸ਼ ਭਗਤ ਕਾਲਜ ਬਰੜਵਾਲ ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਇੱਕ ਰੋਜ਼ਾ ਸਵਦੇਸ਼ੀ ਕਰਾਫ਼ਟ ਅਤੇ ਫੁੱਲਾਂ ਦੀ ਪ੍ਰਦਰਸ਼ਨੀ ਮੇਲੇ ਉੱਤੇ ਸ਼ੈਖ਼ੀਅਤੀ ਟੂਰ ਲਿਜਾਇਆ ਗਿਆ | ਇਸ ਟੂਰ ਦੀ ਅਗਵਾਈ ਵਿਭਾਗ ਮੁਖੀ ਕਮਲਦੀਪ ਕੌਰ ਨੇ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਸਵਦੇਸ਼ੀ ਉਤਪਾਦਾਂ, ਹੱਥਕਲਾ ਦੇ ਨਮੂਨਿਆਂ ਅਤੇ ਵੱਖ-ਵੱਖ ਕਿਸਮਾਂ ਦੇ ਸੁੰਦਰ ਫੁੱਲਾਂ ਦੀ ਪ੍ਰਦਰਸ਼ਨੀ ਦਾ ਦਿੱਖ-ਭਾਲ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਸਟਾਲਾਂ ਤੋਂ ਡਿਜ਼ਾਈਨਿੰਗ ਦੇ ਨਵੇਂ ਵਿਚਾਰ ਪ੍ਰਾਪਤ ਕੀਤੇ ਅਤੇ ਪ੍ਰਯੋਗਾਤਮਿਕ ਜਾਣਕਾਰੀ ਹਾਸਲ ਕੀਤੀ | ਪਿ੍ੰਸੀਪਲ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰ ਵਿਦਿਆਰਥੀਆਂ ਦੇ ਵਿਅਕਤੀਗਤ ਅਤੇ ਵਿੱਦਿਅਕ ਵਿਕਾਸ ਲਈ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ | ਵਿਭਾਗ ਮੁਖੀ ਕਮਲਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਸਵਦੇਸ਼ੀ ਉਤਪਾਦਾਂ ਦੀ ਮਹੱਤਤਾ ਸਮਝਾਉਂਦੇ ਹੋਏ ਉਨ੍ਹਾਂ ਨੂੰ ਰਚਨਾਤਮਿਕ ਸੋਚ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਟੂਰ ਨੂੰ ਬਹੁਤ ਹੀ ਗਿਆਨ ਵਰਧਕ ਅਤੇ ਰੁਚਿਕਰ ਦੱਸਿਆ | ਇਸ ਸਮੇਂ ਪ੍ਰੋ ਜਸਪ੍ਰੀਤ ਕੌਰ ਵੀ ਸ਼ਾਮਿਲ ਸੀ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਕੇਂਦਰ ਸਰਕਾਰ ਨੂੰ ਕਿਰਤੀਆਂ ਦੇ ਹੱਕਾਂ 'ਤੇ ਡਾਕਾ ਨਹੀ ਮਾਰਨ ਦੇਵੇਗੀ - ਕੁਲਜੀਤ ਨਾਗਰਾ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ 6 ਦੀ ਬਠਿੰਡਾ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।