15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ੍ਰੀ ਖਾਟੂ ਸ਼ਿਆਮ ਵੈੱਲਫੇਅਰ ਸੁਸਾਇਟੀ ਨੇ ਨਿਸ਼ਾਨ ਯਾਤਰਾ ਕੱਢੀ <br/>

ਅਜੀਤ ਡੈਸਕ 01-03-2026
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਧਾਲੀਵਾਲ, ਭੁੱਲਰ) - ਸ਼੍ਰੀ ਖਾਟੂ ਸ਼ਿਆਮ ਵੈੱਲਫੇਅਰ ਸੁਸਾਇਟੀ ਸੁਨਾਮ ਵਲੋਂ ਸ਼ਹਿਰ ਵਿਚ ਸ਼੍ਰੀ ਸ਼ਿਆਮ ਨਿਸ਼ਾਨ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ | ਇਸ ਧਾਰਮਿਕ ਯਾਤਰਾ ਵਿਚ ਵੱਡੀ ਗਿਣਤੀ ਵਿਚ ਭਗਤਾਂ ਨੇ ਭਾਗ ਲਿਆ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ ਅਤੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਧਾਰਮਿਕ ਯਾਤਰਾਵਾਂ ਸਮਾਜ ਵਿਚ ਭਾਈਚਾਰੇ, ਸਹਿਯੋਗ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਨੇ ਸੁਸਾਇਟੀ ਦੇ ਮੈਂਬਰਾਂ ਅਤੇ ਸੇਵਾਦਾਰਾਂ ਦੀ ਭੂਮਿਕਾ ਦੀ ਸਰਾਹਨਾ ਕੀਤੀ ਜਿਨ੍ਹਾਂ ਨੇ ਯਾਤਰਾ ਦੀ ਸੁਚੱਜੀ ਵਿਵਸਥਾ ਲਈ ਮਹੱਤਵਪੂਰਨ ਯੋਗਦਾਨ ਪਾਇਆ | ਯਾਤਰਾ ਦੌਰਾਨ ਭਗਤਾਂ ਵਲੋਂ ਭਜਨ ਕੀਰਤਨ, ਫੁੱਲਾਂ ਦੀ ਵਰਖਾ ਅਤੇ ਸੇਵਾ ਕਾਰਜ ਕੀਤੇ ਗਏ | ਆਯੋਜਕਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ | ਸੁਸਾਇਟੀ ਦੇ ਅਹੁਦੇਦਾਰਾਂ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਗਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜ ਸੇਵੀ ਪ੍ਰੋਗਰਾਮ ਜਾਰੀ ਰੱਖੇ ਜਾਣਗੇ | ਇਸ ਮੌਕੇ ਸ੍ਰੀ ਖਾਟੂ ਸ਼ਿਆਮ ਵੈੱਲਫੇਅਰ ਸੋਸਾਇਟੀ ਸੁਨਾਮ ਦੇ ਚੇਅਰਮੈਨ ਸੰਜੀਵ ਕੁਮਾਰ, ਪ੍ਰਧਾਨ ਮਹਿੰਦਰਪਾਲ, ਵਾਇਸ ਪ੍ਰਧਾਨ ਯੋਗੇਸ਼ ਜੋਸ਼ੀ, ਸੰਜੀਵ ਮੋਨੂੰ, ਮੋਨੂੰ, ਟਿੰਕਲ, ਪਾਲੀ, ਰਿੰਕੂ, ਮੁਕੇਸ਼, ਕੌਸ਼ਲ, ਮੋਨਿਕਾ ਗੋਇਲ ਭਾਜਪਾ ਸਾਬਕਾ ਕੌਂਸਲਰ, ਰਾਜੀਵ ਮੱਖਣ ਭਾਜਪਾ ਸਰਕਲ ਪ੍ਰਧਾਨ, ਧੀਰਜ ਗੋਇਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਮਹੂਰੀ ਫ਼ਰੰਟ ਵਲੋਂ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਅਗਲੀ ਖ਼ਬਰ ਸਰਵ ਸਿੱਖਿਆ ਅਭਿਆਨ ਦੇ ਨਾਨ ਟੀਚਿੰਗ ਸਟਾਫ਼ 'ਤੇ ਤਸ਼ੱਦਦ ਦੀ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।