15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਾਕਾ ਨਨਕਾਣਾ ਸਾਹਿਬ ਦੀ ਯਾਦ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 01-03-2026
ਸ਼ੇਰਪੁਰ, 28 ਫਰਵਰੀ (ਮੇਘ ਰਾਜ ਜੋਸ਼ੀ) - ਗੁਰਦੁਆਰਾ ਨਾਨਕ ਦਰਬਾਰ ਸਾਹਿਬ ਕਪੂਰਾ ਪੱਤੀ ਖੇੜੀ ਕਲਾਂ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਸਾਕੇ ਸਬੰਧੀ ਵਿਸਥਾਰ ਵਿਚ ਜਾਣਕਾਰੀ ਸਾਂਝੀ ਕਰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ | ਇਸ ਮੌਕੇ ਕੁੰਡਾ ਸਿੰਘ ਮਹਾਲੀ ਵਾਲਿਆਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਵਿਸਤਾਰ ਨਾਲ ਚਾਨਣਾ ਪਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਦੇ ਹਨ ਅਤੇ ਸ਼ਹੀਦਾਂ ਦੀ ਯਾਦ ਤਾਜ਼ਾ ਰੱਖਦੇ ਹਨ | ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਮਾਸਟਰ ਅਵਤਾਰ ਸਿੰਘ ਚਹਿਲ, ਕੌਰ ਸਿੰਘ, ਜਗਰੂਪ ਸਿੰਘ, ਜਸਪ੍ਰੀਤ ਸਿੰਘ ਜੱਸੀ ਸਰਬਜੀਤ ਕੌਰ , ਅਵਤਾਰ ਸਿੰਘ, ਕੌਰ ਸਿੰਘ ਫੌਜੀ, ਬਲਵੰਤ ਸਿੰਘ, ਰਾਮ ਸਿੰਘ, ਭੋਲਾ ਸਿੰਘ, ਨਿਰਭੈ ਸਿੰਘ, ਟਹਿਲ ਸਿੰਘ, ਬਾਬਾ ਬੀਰਬਲ ਸਿੰਘ, ਗੁਰਮੇਲ ਸਿੰਘ ਹੇਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਲਈ ਕਮੇਟੀ ਵਿੱਚ ਡਾ. ਮਾਨ ਸ਼ਾਮਿਲ <br/> ਅਗਲੀ ਖ਼ਬਰ ਜਮਹੂਰੀ ਫ਼ਰੰਟ ਵਲੋਂ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।