15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪ੍ਰੋ. ਓਾਕਾਰ ਸਿੰਘ ਸਿੱਧੂ ਨੇ ਗਗਨਦੀਪ ਕੌਰ ਗਰੇਵਾਲ ਨੂੰ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਕਰਵਾਇਆ <br/>

ਅਜੀਤ ਡੈਸਕ 01-03-2026
ਧੂਰੀ, 28 ਫਰਵਰੀ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੇ ਵਾਰਡ ਨੰਬਰ 17 ਤੋਂ ਸੀਨੀਅਰ ਮਹਿਲਾ ਆਗੂ ਗਗਨਦੀਪ ਕੌਰ ਗਰੇਵਾਲ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈਆਂ ਹਨ | ਇਹ ਸ਼ਮੂਲੀਅਤ ਪ੍ਰੋਫੈਸਰ ਓਾਕਾਰ ਸਿੰਘ ਸਿੱਧੂ ਭਾਜਪਾ ਦੇ ਸੀਨੀਅਰ ਆਗੂ ਦੀ ਅਗਵਾਈ ਹੇਠ ਹੋਈ | ਸਮਾਗਮ ਦੌਰਾਨ ਨਰਪਿੰਦਰ ਸਿੰਘ ਗੋਰਾ ਐੱਮ ਸੀ ਵੀ ਮੌਜੂਦ ਸਨ | ਗਗਨਦੀਪ ਕੌਰ ਗਰੇਵਾਲ, ਜੋ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਮੋਰਚਾ ਨਾਲ ਸੰਬੰਧਿਤ ਸੀਨੀਅਰ ਆਗੂ ਰਹੀ ਹੈ | ਇਸ ਮੌਕੇ ਗੁਰਪ੍ਰੀਤ ਕੌਰ (ਪਤਨੀ ਸੁਖਵਿੰਦਰ ਸਿੰਘ), ਪਰਵੀਨ ਕੌਰ, ਅਮਨਦੀਪ ਕੌਰ, ਸੁਨੀਤਾ ਅਤੇ ਸ਼ਮਸ਼ੇਰ ਸਿੰਘ ਸਮੇਤ ਭਾਜਪਾ ਦਾ ਦਾਮਨ ਫੜਿਆ | ਪਾਰਟੀ ਆਗੂਆਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਸੇਵਾ ਦੇ ਮਿਸ਼ਨ ਨਾਲ ਜੁੜਨ 'ਤੇ ਵਧਾਈ ਦਿੱਤੀ | ਇਸ ਮੌਕੇ ਪ੍ਰੋ. ਓਾਕਾਰ ਸਿੰਘ ਸਿੱਧੂ ਨੇ ਕਿਹਾ ਕਿ ਭਾਜਪਾ ਦੀ ਵਿਕਾਸਸ਼ੀਲ ਸੋਚ, ਪਾਰਦਰਸ਼ੀ ਨੀਤੀਆਂ ਅਤੇ ਸੇਵਾ ਭਾਵਨਾ ਕਰਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਨਵੇਂ ਮੈਂਬਰਾਂ ਦੀ ਸ਼ਮੂਲੀਅਤ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਵਾਰਡ ਨੰਬਰ 17 ਵਿੱਚ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ | ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਭਾਜਪਾ ਦੇ ਮੰਚ ਤੋਂ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਸਥਾਨਕ ਰਾਜਨੀਤਿਕ ਹਲਕਿਆਂ ਵਿੱਚ ਇਸ ਸ਼ਮੂਲੀਅਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ | ਇਸ ਮੌਕੇ ਅੰਮਿ੍ਤ ਬਰਾੜ ਸਮੇਤ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ 'ਤੇ ਵੰਡੇ ਲੱਡੂ <br/> ਅਗਲੀ ਖ਼ਬਰ ਪਿੰ੍ਰਸੀਪਲ ਆਈ.ਟੀ.ਆਈ ਵਲੋਂ ਉਦਯੋਗਪਤੀਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।