15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ 'ਤੇ ਵੰਡੇ ਲੱਡੂ <br/>

ਅਜੀਤ ਡੈਸਕ 01-03-2026
ਸੰਗਰੂਰ, 28 ਫਰਵਰੀ (ਪਸੋਰੀਆ) - ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸੁਸ਼ੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚੋਂ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੰਗਰੂਰ ਵਿੱਚ ਆਪ ਆਗੂਆਂ ਵੱਲੋਂ ਲੱਡੂ ਵੰਡੇ ਗਏ | ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਜ਼ਿਲ੍ਹਾ ਪਰਿਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਅਤੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਕਿਹਾ ਕਿ ਇਸ ਫ਼ੈਸਲੇ ਨੇ ਲੋਕਾਂ ਦੇ ਭਾਰਤ ਦੀਆਂ ਨਿਆਂਇਕ ਸੰਸਥਾਵਾਂ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ | ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ | ਇਸ ਮੌਕੇ ਬਲਵਿੰਦਰ ਬਬਲਾ, ਹਰਦੀਪ ਬਾਹੀਆ, ਐਡਵੋਕੇਟ ਕੁਲਵਿੰਦਰ ਸਿੰਘ ਤੂਰ, ਚਰਨਜੀਤ ਸਿੰਘ ਚੰਨੀ, ਰਵਿੰਦਰ ਪਾਲ ਸਿੰਘ ਨੋਨੀ, ਨਵਦੀਪ ਕੌਰ, ਮਨਦੀਪ ਕੌਰ, ਜਗਤਾਰ ਪੰਡਿਤ ਸੁਖਜਿੰਦਰ ਸਿੰਘ, ਸੈਰੀ, ਤਰਸਪਾਲ ਅਤੇ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 126 ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਅਗਲੀ ਖ਼ਬਰ ਪ੍ਰੋ. ਓਾਕਾਰ ਸਿੰਘ ਸਿੱਧੂ ਨੇ ਗਗਨਦੀਪ ਕੌਰ ਗਰੇਵਾਲ ਨੂੰ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।