ਸੰਗਰੂਰ, 28 ਫਰਵਰੀ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਕਾਂਗੜਾ ਅਤੇ ਜ਼ਿਲ੍ਹਾ ਐਸ.ਸੀ. ਸ਼ੈੱਲ ਦੇ ਚੇਅਰਮੈਨ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਦੀ ਮਨਰੇਗਾ ਬਚਾਓ ਰੈਲੀ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਜੜ੍ਹਾਂ ਹਿੱਲਾ ਕੇ ਰੱਖ ਦੇਵੇਗੀ | ਇੱਕ ਵੱਡੇ ਕਾਫ਼ਲੇ ਨਾਲ ਸੰਗਰੂਰ ਤੋਂ ਰਵਾਨਾ ਹੋਣ ਤੋਂ ਪਹਿਲਾਂ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ 2027 ਦੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਾਏ ਦਾ ਮੁੱਢ ਬੱਝ ਜਾਵੇਗਾ | ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਨੰੂ ਨਵੇਂ ਨਾਮ ਹੇਠ ਮਜ਼ਦੂਰਾਂ ਦੇ ਹੱਕਾਂ ਨੰੂ ਖ਼ਤਮ ਕਰਨ ਦੀ ਯੋਜਨਾ ਬਣਾ ਰਹੀ ਹੈ, ਇਸ ਨਾਲ ਪਿੰਡਾਂ ਦੀ ਆਰਥਿਕਤਾ ਉੱਤੇ ਨਕਾਰਆਤਮਕ ਅਸਰ ਪਵੇਗਾ | ਇਸ ਮੌਕੇ ਰਜਿੰਦਰ ਰਾਜੂ, ਸਾਜਨ ਕਾਂਗੜਾ, ਰਾਣਾ ਬਿੱਲੂ, ਧਰਮਿੰਦਰ ਸਿੰਘ ਹੈਪੀ, ਦਵਿੰਦਰ ਸਿੰਘ, ਵੰਸ਼ ਕੁਮਾਰ, ਮਨਜੀਤ ਸਿੰਘ, ਜਗਸੀਰ ਸਿੰਘ ਜੱਗਾ, ਰਵੀ ਕੁਮਾਰ ਆਦਿ ਹਾਜ਼ਰ ਸਨ |