ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਧਾਲੀਵਾਲ, ਭੁੱਲਰ, ਸੱਗੂ) - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ. 12, ਮੁਹੱਲਾ ਕੋਕੋ ਮਾਜਰੀ, ਵਿਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟੇ੍ਰਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਆਸਾਨ ਸ਼ਬਦਾਂ ਵਿਚ ਸਮਝਾਇਆ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਉਨ੍ਹਾਂ ਦੇ ਮਾਤਾ ਸ਼ਸ਼ੀ ਬਾਲਾ, ਨਿਸ਼ਾਨ ਸਿੰਘ ਟੋਨੀ ਨਗਰ ਕੌਂਸਲ ਪ੍ਰਧਾਨ, ਭਗੀਰਥ ਘੀਰਾ, ਸਨੀ ਕਾਂਸਲ ਐਮ.ਸੀ., ਦਿਲਬਹਾਰ ਸਿੰਘ ਬਿੱਟਾ, ਅਮਰ ਨਾਗਪਾਲ , ਰੁਲਦੂ ਰਾਮ ਮਿੱਤਲ, ਪਵਨ ਕੁਮਾਰ ਸੈਕਟਰੀ, ਸੋਹਣ ਲਾਲ ਖੀਪਲਾ, ਮਾਲਵਿੰਦਰ ਭਾਰਦਵਾਜ, ਸਤਿੰਦਰ ਪੱਪ ਅਤੇ ਸੰਜੀਵ ਪੋਪਲੀ, ਰੰਮੀ ਆਦਿ ਸਨ |