ਦਿੜ੍ਹਬਾ ਮੰਡੀ 28 ਫ਼ਰਵਰੀ (ਜਸਵੀਰ ਸਿੰਘ ਅÏਜਲਾ) - ਸਿੱਖਿਆ ਨੀਤੀ ਨੂੰ ਉਪਰ ਚੁੱਕਣ ਲਈ ਪੰਜਾਬ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਕਰ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਦਿੜ੍ਹਬਾ ਦੇ ਬਲਾਕ ਪ੍ਰਧਾਨ ਨੇ ਪ੍ਰਗਟ ਸਿੰਘ ਕਲੇਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਛਾਹੜ ਦੇ ਪੰਜਾਬ ਪੱਧਰ ਤੇ ਖੇਡਾਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਸਕੂਲ ਦੇ ਹੈਡ ਮਾਸਟਰ ਅਮਿਤ ਬੱਤਰਾ ਤੇ ਸਕੂਲ ਸਟਾਫ਼ ਅਤੇ ਪਿੰਡ ਦੇ ਪਤਵੰਤਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਬੱਚਿਆਂ ਦਾ ਪੰਜਾਬ ਪੱਧਰ ਤੇ ਜਿੱਤਣ ਦਾ ਸਿਹਰਾ ਬੱਚਿਆਂ ਦੇ ਮਾਪਿਆਂ ਤੇ ਸਕੂਲ ਸਟਾਫ਼ 'ਤੇ ਜਾਂਦਾ ਹੈ | ਇਸ ਮੌਕੇ 'ਤੇ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਅਮਰਜੀਤ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਨਛੱਤਰ ਸਿੰਘ, ਮਾਸਟਰ ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਬਲਾਕ ਸੰਮਤੀ ਮੈਂਬਰ ਹਰਕਿਰਪਾਲ ਸਿੰਘ ਠੰਡੂ, ਪੰਚ ਹਰਦੀਪ ਸਿੰਘ ਘੀਕਾ, ਮੱਘਰ ਸਿੰਘ ਕੌਚ, ਅਮਨਦੀਪ ਸਿੰਘ ਕੋਚ, ਮੈਡਮ ਵੀਰਪਾਲ ਕੌਰ ਕੋਚ, ਮੈਡਮ ਸਰਬਜੀਤ ਕੌਰ, ਮੈਡਮ ਭਾਵਨਾ, ਮੈਡਮ ਗੁਰਮੀਤ ਕੌਰ, ਜੋਤੀ ਕੌਰ ਕੋਚ, ਮੈਡਮ ਜਸਵੀਰ ਕੌਰ ਤੇ ਗ੍ਰਾਮ ਪੰਚਾਇਤ ਅਤੇ ਹੋਰ ਪਿੰਡ ਦੇ ਪਤਵੰਤੇ ਮੌਜੂਦ ਸਨ |