ਸੰਗਰੂਰ, 28 ਫਰਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਸੰਗਰੂਰ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਰਾਹੀ ਪ੍ਰਧਾਨ ਮੰਤਰੀ ਅਤੇ ਕਿਰਤ ਕਾਨੂੰਨ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ | ਨਿਰਮਲ ਸਿੰਘ ਭੰਮਾਬੱਧੀ ਰਾਹੀ ਦਿੱਤੇ ਮੰਗ ਪੱਤਰ ਤੋਂ ਪਹਿਲਾਂ ਪੂਰੇ ਦੇਸ਼ ਵਿਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀ ਲਟਕਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਰੈਲੀ ਵੀ ਕੀਤੀ ਗਈ | ਭੰਮਾਬੱਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਕਿਰਤ ਕਾਨੂੰਨ ਮੰਤਰੀ ਨੂੰ ਮੰਗ ਪੱਤਰ ਭੇਜਦਿਆਂ ਸਰਕਾਰੀ, ਅਰਧ ਸਰਕਾਰੀ ਅਦਾਰਿਆਂ ਵਿਚ ਕੰਮ ਕਰਨ ਵਾਲੇ ਕੱਚੇ ਕਾਮਿਆ ਨੂੰ ਪੱਕਾ ਕਰਨ, ਉਜ਼ਰਤਾਂ ਅਤੇ ਬੋਨਸ ਵਿਚ ਵਾਧਾ ਅਤੇ ਵੱਖਰੇ ਸੈਕਟਰ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਲਟਕਦੀਆਂ ਮੰਗਾਂ ਜਲਦੀ ਪੂਰਾ ਕਰਨ ਦੀ ਗੱਲਾਂ ਨੂੰ ਉਠਾਇਆ ਗਿਆ ਹੈ | ਇਸ ਮੌਕੇ ਹਰਦੀਪ ਰਾਮ, ਸਤਨਾਮ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਦੁੱਗਾ, ਅਵਤਾਰ ਸਿੰਘ, ਕੁਲਦੀਪ ਸ਼ਰਮਾ, ਹਰਦੀਪ ਸਿੰਘ ਲੌਂਗੋਵਾਲ, ਮਨਪ੍ਰੀਤ ਸਿੰਘ ਆਦਿ ਮੌਜੂਦ ਸਨ |