15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇ.ਸੀ.ਟੀ. ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ <br/>

ਅਜੀਤ ਡੈਸਕ 01-03-2026
ਧਰਮਗੜ੍ਹ, 28 ਫਰਵਰੀ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੇ.ਸੀ.ਟੀ. ਕਾਲਜ ਦੇ ਬੀ.ਕਾਮ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿਭਾਗ ਦੇ ਮੁਖੀ ਰਾਜਵੀਰ ਕੌਰ ਦੀ ਅਗਵਾਈ ਹੇਠ ਵੇਰਕਾ ਪਲਾਂਟ ਸੰਗਰੂਰ ਦਾ ਟੂਰ ਲਗਾਇਆ ਗਿਆ | ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਵੱਖ-ਵੱਖ ਉਤਪਾਦਾਂ ਦੀ ਪ੍ਰੋਸੈਸਿੰਗ ਬਾਰੇ ਪ੍ਰਯੋਗਿਕ ਜਾਣਕਾਰੀ ਪ੍ਰਦਾਨ ਕਰਨਾ ਸੀ | ਵਿਦਿਆਰਥੀਆਂ ਨੇ ਦੁੱਧ ਦੀ ਇਕੱਠੀ ਕਰਨ ਦੀ ਪ੍ਰਕਿਰਿਆ, ਪੈਕਿੰਗ, ਕੁਆਲਿਟੀ ਕੰਟਰੋਲ ਨਾਲ ਸੰਬੰਧਿਤ ਆਧੁਨਿਕ ਤਕਨੀਕਾਂ ਬਾਰੇ ਵਿਸਥਾਰ 'ਚ ਜਾਣਕਾਰੀ ਪ੍ਰਾਪਤ ਕੀਤੀ | ਵੇਰਕਾ ਪਲਾਂਟ ਦੇ ਵਿਸ਼ੇਸ਼ਗਨਾ ਵਲੋਂ ਵਿਦਿਆਰਥੀਆਂ ਨੂੰ ਦੁੱਧ ਦੇ ਉਤਪਾਦਾਂ ਦੀ ਤਿਆਰੀ, ਸਟੋਰੇਜ, ਵੰਡ ਪ੍ਰਣਾਲੀ ਅਤੇ ਮਾਰਕੀਟਿੰਗ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ | ਕਾਲਜ ਚੇਅਰਮੈਨ ਮੌਂਟੀ ਗਰਗ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਦਯੋਗਿਕ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰਯੋਗਿਕ ਅਨੁਭਵ ਵੀ ਪ੍ਰਦਾਨ ਕਰਦੇ ਹਨ, ਜਿਸ ਨਾਲ ਉਨ੍ਹਾਂ ਦੀ ਕੈਰੀਅਰ ਸੰਬੰਧੀ ਸਮਝ ਹੋਰ ਮਜ਼ਬੂਤ ਬਣਦੀ ਹੈ | ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਰਾਮ ਗੋਪਾਲ ਗਰਗ, ਪ੍ਰਧਾਨ ਜਸਵੰਤ ਸਿੰਘ ਵੜੈਚ, ਸਰਪ੍ਰਸਤ ਕਾਮਰੇਡ ਸਤਵੰਤ ਸਿੰਘ ਖੰਡੇਬਾਦ, ਕਾਲਜ ਸਟਾਫ਼ ਵਲੋਂ ਰਾਜਦੀਪ ਸਿੰਘ, ਰਮਨਦੀਪ ਕੌਰ ਅਤੇ ਗਗਨਦੀਪ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕੇਜਰੀਵਾਲ ਅਤੇ ਸਿਸੋਦੀਆ ਦਾ ਬਰੀ ਹੋਣਾ ਝੂਠ ਦੀ ਸਿਆਸਤ 'ਤੇ ਕਰਾਰੀ ਚਪੇੜ - ਗੋਇਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।