ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੁਨੀਮ ਯੂਨੀਅਨ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਲੋਂ ਸਤਗੁਰ ਸਿੰਘ ਬੈਨੀਪਾਲ ਦੀ ਅਗਵਾਈ ਵਿਚ ਸਮੂਹ ਆੜ੍ਹਤੀਆ ਅਤੇ ਮਜ਼ਦੂਰ ਭਾਈਚਾਰੇ ਦੇ ਸਹਿਯੋਗ ਨਾਲ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ | ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ,ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ ਵਲੋਂ ਵਿਸ਼ੇਸ਼ ਤੌਰ'ਤੇ ਸ਼ਿਰਕਤ ਕੀਤੀ ਗਈ | ਇਸ ਸਮੇਂ ਰਾਗੀ ਜੱਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਗ੍ਰੰਥੀ ਸਿੰਘ ਵਲੋਂ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਰਪੰਚ ਯੂਨੀਅਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ, ਹਰਬੰਸ ਸਿੰਘ ਧਾਲੀਵਾਲ, ਅਮਰੀਕ ਸਿੰਘ ਧਾਲੀਵਾਲ, ਮਾਸਟਰ ਰਚਨਾ ਰਾਮ, ਰਜਿੰਦਰ ਕੁਮਾਰ ਬੱਬਲੀ, ਰਾਜਨ ਸਿੰਗਲਾ, ਸਕੱਤਰ ਨਰਿੰਦਰ ਪਾਲ, ਰਾਜਨ ਹੋਡਲਾ, ਹਰਵਿੰਦਰ ਸਿੰਘ ਹਨੀ ਹਾਂਡਾ, ਹਰਮੇਸ਼ ਨਾਗਰਾ, ਚਰਨਜੀਤ ਸਿੰਘ, ਗੁਰਮੇਲ ਸਿੰਘ ਅਤੇ ਰਜਿੰਦਰ ਸਿੰਘ ਭੈਣੀ ਆਦਿ ਮੌਜੂਦ ਸਨ |