15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਿਸਾਨ ਯੂਨੀਅਨ ਦਾ ਡਾਕਘਰ ਅੱਗੇ ਧਰਨਾ, ਪੀ.ਐਮ.ਜੇ.ਜੇ.ਵਾਈ. ਦਾ ਕਲੇਮ ਲੰਬਿਤ

ਅਜੀਤ ਡੈਸਕ 01-03-2026
ਛਾਜਲੀ, 28 ਫਰਵਰੀ (ਨੀਲੋਵਾਲ) - ਬੀਮਾ ਕਲੇਮ ਦੀ ਅਦਾਇਗੀ ਵਿੱਚ ਦੇਰੀ ਤੋਂ ਪ੍ਰੇਸ਼ਾਨ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਸਥਾਨਕ ਡਾਕਘਰ ਅੱਗੇ ਧਰਨਾ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਯੋਜਨਾ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਧੀਨ ਡਾਕਖ਼ਾਨਾ ਛਾਜਲੀ ਵੱਲੋਂ ਆਪਣੇ ਖਾਤਾਧਾਰਕ ਹੇਮ ਰਾਜ ਦੀ ਬੀਮਾ ਪਾਲਸੀ ਕੀਤੀ ਗਈ ਸੀ | ਹੇਮ ਰਾਜ ਦੀ ਮੌਤ ਤੋਂ ਬਾਅਦ ਡਾਕ ਵਿਭਾਗ ਦੇ ਅਧਿਕਾਰੀਆਂ ਨੇ 17 ਅਗਸਤ 2024 ਨੂੰ ਮਿ੍ਤਕ ਦੇ ਵਾਰਸਾਂ ਲਈ ਕਲੇਮ ਕੇਸ ਤਿਆਰ ਕਰਕੇ ਅੱਗੇ ਭੇਜ ਦਿੱਤਾ ਸੀ, ਪਰ ਲੰਬੇ ਸਮੇਂ ਬਾਅਦ ਵੀ ਪਰਿਵਾਰ ਨੂੰ ਬੀਮੇ ਦੀ ਰਕਮ ਨਹੀਂ ਮਿਲੀ | ਕਿਸਾਨ ਆਗੂਆਂ ਨੇ ਕਿਹਾ ਕਿ ਗ਼ਰੀਬ ਪਰਿਵਾਰ ਨੂੰ ਰਾਹਤ ਦੇਣ ਲਈ ਬਣਾਈ ਗਈ ਯੋਜਨਾ ਦਾ ਲਾਭ ਸਮੇਂ ਸਿਰ ਨਾ ਮਿਲਣਾ ਨਿਰਾਸ਼ਾਜਨਕ ਹੈ ਅਤੇ ਇਹ ਪ੍ਰਸ਼ਾਸਨਿਕ ਲਾਪਰਵਾਹੀ ਨੂੰ ਦਰਸਾਉਂਦਾ ਹੈ | ਧਰਨੇ ਦੌਰਾਨ ਜ਼ਿਲ੍ਹਾ ਪੋਸਟ ਅਧਿਕਾਰੀ (ਸੁਪਰਡੈਂਟ) ਸੰਗਰੂਰ ਸੰਜੀਵ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਦੋ ਮਹੀਨਿਆਂ ਦੇ ਅੰਦਰ ਬੀਮੇ ਦੀ ਰਕਮ ਵਾਰਸਾਂ ਦੇ ਖਾਤੇ ਵਿੱਚ ਜਮਾ ਕਰਵਾ ਦਿੱਤੀ ਜਾਵੇਗੀ | ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ | ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਸਮੇਂ ਵਿੱਚ ਭੁਗਤਾਨ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਕੂਲ ਵਿਦਿਆਰਥੀਆਂ ਵੱਲੋਂ ਪਿੰਗਲਵਾੜਾ ਸ਼ਾਖਾ ਦਾ ਦੌਰਾ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।