ਸੰਗਰੂਰ, 28 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ ਜ਼ਿਲ੍ਹਾ ਬਰਨਾਲਾ ਵੱਲੋਂ ਸਕੂਲ ਪਿ੍ੰਸੀਪਲ ਜਤਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ 50 ਵਿਦਿਆਰਥੀਆਂ ਦੇ ਗਰੁੱਪ ਨੇ ਮੈਡਮ ਸਰਬਜੀਤ ਕੌਰ ਅਤੇ ਜਸਵਿੰਦਰ ਕੌਰ ਨਾਲ ਦੌਰਾ ਕੀਤਾ ਗਿਆ | ਮਨਦੀਪ ਕੌਰ ਚੱਠੇ ਅਤੇ ਰਿਤੂ ਨੇ ਵਿਦਿਆਰਥੀਆਂ ਨੂੰ ਸ਼ਾਖਾ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕਰਵਾਇਆ | ਵਿਦਿਆਰਥੀਆਂ ਨੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ, ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਨੱਚ ਟੱਪ ਕੇ ਉਨ੍ਹਾਂ ਦਾ ਮਨੋਰੰਜਨ ਵੀ ਕੀਤਾ | ਹਰਜੀਤ ਸਿੰਘ ਅਰੋੜਾ ਵਧੀਕ ਪ੍ਰਬੰਧਕ ਦੀ ਅਗਵਾਈ ਵਿੱਚ ਹੋਏ ਵਿਸ਼ੇਸ਼ ਲੈਕਚਰ ਸੈਸ਼ਨ ਦੌਰਾਨ ਪੋ੍ਰ: ਮੇਜਰ ਸਿੰਘ ਧੂਰੀ, ਸੁਰਿੰਦਰ ਪਾਲ ਸਿੰਘ ਸਿਦਕੀ, ਜਰਨੈਲ ਸਿੰਘ ਅਕੋਈ ਨੇ ਕ੍ਰਮਵਾਰ ਭਗਤ ਪੂਰਨ ਸਿੰਘ ਵੱਲੋਂ ਪਿੰਗਲਵਾੜਾ ਦੀ ਸਥਾਪਨਾ, ਇਤਿਹਾਸ, ਮੁੱਖ ਮੰਤਵ, ਡਾ ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਮਾਨਵ ਭਲਾਈ ਕਾਰਜ, ਪ੍ਰਾਪਤੀਆਂ, ਪਿੰਗਲਵਾੜਾ ਸਕੂਲਾਂ ਰਾਹੀਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਅਤੇ ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਦੀ ਅਗਵਾਈ ਵਿੱਚ ਸ਼ਾਖਾ ਵਿਖੇ ਮਰੀਜ਼ਾਂ ਦੀ ਸਿਹਤ ਤੰਦਰੁਸਤੀ ਅਤੇ ਹੋਰ ਸੇਵਾ ਸੰਭਾਲ ਆਦਿ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ | ਸਕੂਲ ਵਿਦਿਆਰਥੀਆਂ ਦਵਿੰਦਰ ਕੌਰ, ਸਿਮਰਨਜੀਤ ਕੌਰ, ਗੀਤਾ ਦੇਵੀ, ਲਵਪ੍ਰੀਤ ਸਿੰਘ, ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਹ ਅਨਾਥਾਂ ਅਤੇ ਬੇਸਹਾਰਿਆਂ ਦੀ ਪਿੰਗਲਵਾੜਾ ਸੰਸਥਾ ਵੱਲੋਂ ਕੀਤੀ ਜਾ ਰਹੀ ਸੇਵਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ | ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵੱਲੋਂ ਦਰਸਾਈ ਖ਼ੁਸ਼ੀ ਅਤੇ ਹਾਵ ਭਾਵ ਸਾਡੇ ਲਈ ਸਦੀਵੀ ਯਾਦ ਬਣ ਗਏ ਹਨ | ਮੈਡਮ ਸਰਬਜੀਤ ਕੌਰ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਦੁਬਾਰਾ ਪਿੰਗਲਵਾੜਾ ਆਉਣ ਦੀ ਪੇ੍ਰਰਨਾ ਕੀਤੀ | ਇਸ ਮੌਕੇ ਤੇ ਪਿੰਗਲਵਾੜਾ ਪ੍ਰਬੰਧਕੀ ਟੀਮ ਦੇ ਮੈਂਬਰ ਪਿ੍ੰਸੀਪਲ ਬਲਵੰਤ ਸਿੰਘ, ਗੁਰਮੇਲ ਸਿੰਘ ਸਿੱਧੂ, ਰਾਜੇਸ਼ ਕੁਮਾਰ ਗਰਗ ਵੀ ਹਾਜ਼ਰ ਸਨ |