15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ ਵਿਕਾਸ ਕਾਰਜਾਂ ਦਾ ਤੋਹਫ਼ਾ

ਅਜੀਤ ਡੈਸਕ 01-03-2026

ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਧਾਲੀਵਾਲ, ਭੁੱਲਰ, ਸੱਗੂ) - ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਸ੍ਰੀ ਅਰੋੜਾ ਵਲੋਂ ਵੱਖ-ਵੱਖ ਪਿੰਡਾਂ ਵਿਚ ਨਵੀਂਆਂ ਸੜਕਾਂ ਦਾ ਨਿਰਮਾਣ, ਸੜਕਾਂ ਦੀ ਮਜ਼ਬੂਤੀ, ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਮੁੱਚੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਸ੍ਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਨਮੋਲ ਤੋਂ ਕੀਤੀ ਜਿੱਥੇ ਉਨ੍ਹਾਂ ਨੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੜਾਕੇ ਵਾਲੀ ਸੜਕ, 84 ਲੱਖ ਦੀ ਲਾਗਤ ਨਾਲ ਨਮੋਲ-ਭਗਵਾਨਪੁਰਾ ਰੋਡ, 1.87 ਕਰੋੜ ਰੁਪਏ ਨਾਲ ਸੂਏ ਦੇ ਨਾਲ ਸੜਕ, 77.2 ਲੱਖ ਦੀ ਲਾਗਤ ਨਾਲ ਬਾਬਾ ਰੁੱਖੜ ਦਾਸ ਦੇ ਡੇਰੇ ਕੋਲ ਸੜਕ, 1.14 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੜਕ, 4 ਲੱਖ ਦੀ ਲਾਗਤ ਨਾਲ ਕਬਰਸਤਾਨ ਦੇ ਕੰਮ ਅਤੇ ਮਿਰਜ਼ਾ ਪੱਤੀ 'ਚ 45.41 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਤੋਂ ਖੇਤਾਂ ਤੱਕ ਦੇ ਰਸਤੇ ਨੂੰ ਨਵੀਂ ਸੜਕ 'ਚ ਤਬਦੀਲ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਿੰਡ ਸ਼ੇਰੋਂ ਵਿਖੇ 1.38 ਕਰੋੜ ਰੁਪਏ ਦੀ ਲਾਗਤ ਨਾਲ ਨਮੋਲ-ਸ਼ੇਰੋਂ ਰੋਡ, 70.38 ਲੱਖ ਰੁਪਏ ਦੀ ਲਾਗਤ ਨਾਲ ਸੰਤ ਅਤਰ ਸਿੰਘ ਮਾਰਗ, 85.5 ਲੱਖ ਰੁਪਏ ਦੀ ਲਾਗਤ ਨਾਲ ਸ਼ਾਹਪੁਰ ਵਾਲੀ ਸੜਕ, 3 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦੇ ਕੰਮ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਟਾਊਨ ਨੰ. 2 ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸੇ ਤਰ੍ਹਾਂ ਪਿੰਡ ਸ਼ਾਹਪੁਰ ਕਲਾਂ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 50 ਲੱਖ ਰੁਪਏ ਦੇ ਕੰਮਾਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਮੰਤਰੀ ਅਮਨ ਅਰੋੜਾ ਵਲੋਂ ਲੌਂਗੋਵਾਲ ਝਾੜੋਂ ਰੋਡ ਸਥਿਤ ਪਾਰਕ 'ਚ ਸ਼ਹਿਰ ਦੇ ਵਾਰਡ ਨੰਬਰ 5, 6, 9, 11, 12 ਅਤੇ 13 ਦੇ ਵਿਕਾਸ ਕਾਰਜਾਂ ਲਈ 2.28 ਕਰੋੜ ਅਤੇ ਅੱਠ ਪਿੰਡਾਂ ਦੀਆਂ ਪੰਚਾਇਤਾਂ ਨੂੰ 40 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ ਗਏ। ਇਸੇ ਤਰ੍ਹਾਂ ਲੌਂਗੋਵਾਲ ਦੀ ਸਰਕਾਰੀ ਸਿਹਤ ਸੰਸਥਾ ਵਿਚ ਵੀ 46 ਲੱਖ ਰੁਪਏ ਦੀ ਲਾਗਤ ਨਾਲ ਇੱਕ ਪਾਰਕ ਬਣਾਉਣ ਦੀ ਸ਼ੁਰੂਆਤ ਕਰਵਾਈ ਗਈ। ਇਸ ਤੋਂ ਇਲਾਵਾ ਦੁੱਲਟ ਪੱਤੀ ਵਿਚ ਇੱਕ ਸਮਾਗਮ ਦੌਰਾਨ ਵਾਰਡ ਨੰ. 12, 13 ਅਤੇ 14 ਵਿਚ 2.22 ਕਰੋੜ ਅਤੇ ਜੈਦ ਪੱਤੀ ਵਿਖੇ ਵਾਰਡ ਨੰ. 1, 3, 4, 8 ਅਤੇ 15 ਵਿਚ 6.73 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ। ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪਿੰਡ ਮੰਡੇਰ ਖੁਰਦ ਵਿਖੇ 1.14 ਕਰੋੜ 89.38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ 2 ਸੜਕਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਪਿੰਡ ਬੁੱਗਰਾ ਦੀ ਪੰਚਾਇਤ ਨੂੰ ਵੀ ਪੰਜ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਂਟ ਕੀਤਾ। ਇਸ ਤੋਂ ਇਲਾਵਾ ਸੁਨਾਮ ਊਧਮ ਸਿੰਘ ਵਾਲਾ ਦੀ ਨਮੋਲ ਰੋਡ 'ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਰਿਹਾਇਸ਼ੀ ਸਪੋਰਟਸ ਕੰਪਲੈਕਸ ਦੀ ਵੀ ਨੀਂਹ ਰੱਖੀ। ਕੈਬਿਨੇਟ ਮੰਤਰੀ ਅਰੋੜਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣ।

ਪਿਛਲੀ ਖ਼ਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਗੁਰਦੁਆਰਾ ਧੋੜਾ ਸਾਹਿਬ ਦੇ ਲੰਗਰਾਂ ਲਈ ਬਰਤਨ ਭੇਟ <br/> ਅਗਲੀ ਖ਼ਬਰ ਮਾਤਾ ਜੋਗਿੰਦਰ ਕੌਰ ਝੱਜ ਦੀ ਯਾਦ ਵਿਚ ਪਰਿਵਾਰ ਵਲੋਂ ਪਾਣੀ ਵਾਲੀ ਟੈਂਕੀ ਕੀਤੀ ਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।