05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ਼ਹੀਦ ਊਧਮ ਸਿੰਘ ਦਾ ਬਹਾਦਰੀ ਦਿਵਸ ਮਨਾਇਆ <br/>

ਡਾ. ਮਲਕੀਤ ਸਿੰਘ ਥਿੰਦ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਅਹੁਦੇਦਾਰ | ਤਸਵੀਰ: ਧਾਲੀਵਾਲ <br/> 02-03-2026
ਸੁਨਾਮ ਊਧਮ ਸਿੰਘ ਵਾਲਾ, 1 ਮਾਰਚ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ (ਮੇਨ) ਵਲੋਂ ਸ਼ਹੀਦ ਊਧਮ ਸਿੰਘ ਦਾ ਬਹਾਦਰੀ ਦਿਵਸ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ | ਇਸ ਸਮੇਂ ਪਛੜੀ ਸ਼੍ਰੇਣੀ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਡਾ. ਥਿੰਦ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ ਸ਼ਹੀਦ ਦੀ ਕੁਰਬਾਨੀ ਨੂੰ ਸਮਰਪਿਤ ਹੋ ਕੇ ਕਾਰਜ ਕਰ ਰਹੀ ਹੈ, ਜੋ ਕਿ ਬੇਹੱਦ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਕਮੇਟੀ ਦੀਆਂ ਪ੍ਰਮੁੱਖ 9 ਮੰਗਾਂ 'ਚੋਂ 8 ਮੰਗਾਂ ਪੂਰੀਆਂ ਕਰ ਲਈਆਂ ਗਈਆਂ ਹਨ, ਜਿਨ੍ਹਾਂ ਵਿੱਚ ਸ਼ਹੀਦ ਦਿਵਸ 'ਤੇ ਰਾਜ ਪੱਧਰੀ ਛੁੱਟੀ, ਬੱਸ ਸਟੈਂਡ ਦਾ ਨਾਮ ਸ਼ਹੀਦ ਦੇ ਨਾਮ 'ਤੇ ਰੱਖਣ, ਮਿਊਜ਼ੀਅਮ ਦਾ ਨਿਰਮਾਣ ਅਤੇ ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਤੇ ਮੁੱਖ ਸੜਕਾਂ ਦਾ ਨਾਮਕਰਨ ਸ਼ਾਮਿਲ ਹੈ | ਡਾ. ਥਿੰਦ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਮੁੱਖ ਟੀਚਾ ਪੱਛੜੀਆਂ ਸ਼ੇ੍ਰਣੀਆਂ ਲਈ ਰਾਖਵਾਂਕਰਨ 27 ਫ਼ੀਸਦੀ ਯਕੀਨੀ ਬਣਾਉਣਾ ਹੈ, ਤਾਂ ਜੋ ਇਸ ਵਰਗ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਮੌਕੇ ਮਿਲ ਸਕਣ | ਇਸ ਮੌਕੇ ਸ਼ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਐੱਚ.ਐੱਸ.ਪੀ.ਸੀ. ਮੈਂਬਰ ਹਰੀ ਸਿੰਘ ਨਕਵੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਅੰਤ ਵਿੱਚ ਕਮੇਟੀ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਅਤੇ ਚੇਅਰਮੈਨ ਕੇਹਰ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਡੀ. ਐੱਮ. ਐੱਫ. ਵਲੋਂ ਕੇਂਦਰ ਸਰਕਾਰ ਤੋਂ 'ਵਿਕਸਤ ਭਾਰਤ ਜੀ ਰਾਮ ਜੀ' ਕਾਨੂੰਨ ਵਾਪਸ ਲੈਣ ਦੀ ਮੰਗ <br/> ਅਗਲੀ ਖ਼ਬਰ ਬਠਿੰਡਾ ਦੀ ਐੱਸ. ਐੱਸ. ਪੀ. ਖ਼ਿਲਾਫ਼ ਕਿਸਾਨਾਂ ਦਾ ਵਧਣ ਲੱਗਾ ਗ਼ੁੱਸਾ, 6 ਨੂੰ ਵੱਡੀ ਗਿਣਤੀ ਵਿਚ ਬਠਿੰਡੇ ਜਾਣ ਦਾ ਫੈਸਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।