ਸੁਨਾਮ ਊਧਮ ਸਿੰਘ ਵਾਲਾ, 1 ਮਾਰਚ (ਧਾਲੀਵਾਲ, ਭੁੱਲਰ)-ਡੈਮੋਕ੍ਰੇਟਿਕ ਮਨਰੇਗਾ ਫ਼ਰੰਟ (ਡੀ ਐਮ ਐਫ) ਵਲੋਂ ਬਲਾਕ ਸੁਨਾਮ ਦੇ ਪਿੰਡ ਟਿੱਬੀ ਰਵਿਦਾਸਪੁਰਾ, ਭਗਵਾਨਪੁਰਾ, ਸਿੰਘਪੁਰਾ, ਮਿਰਜਾਪੱਤੀ ਨਮੋਲ ਅਤੇ ਨਮੋਲ ਵਿਖੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਡੀ ਐਮ ਐਫ ਦੀ ਜ਼ਿਲ੍ਹਾ ਆਗੂ ਹਰਪਾਲ ਕੌਰ ਟਿੱਬੀ, ਸਾਂਤੀ ਕੌਰ, ਗੁਰਧਿਆਨ ਕੌਰ ਨਮੋਲ ਅਤੇ ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫ਼ਾਰਮ (ਆਈ ਡੀ ਪੀ) ਦੇ ਸੂਬਾ ਆਗੂ ਕਰਨੈਲ ਸਿੰਘ ਜਖੇਪਲ, ਫਲਜੀਤ ਸਿੰਘ ਅਤੇ ਰੁਪਿੰਦਰ ਕੌਰ ਨਮੋਲ ਨੇ ਕਿਹਾ ਕਿ ਕੇਂਦਰ ਸਰਕਾਰ ਮਗਨਰੇਗਾ ਕਾਨੂੰਨ ਰੱਦ ਕਰ ਕੇ ਨਵੇਂ ਲਿਆਂਦੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ-2025 ਨੂੰ ਵਾਪਸ ਲਵੇ ਕਿਉਂਕਿ ਇਹ ਕਿਰਤੀਆਂ ਦਾ ਸੰਵਿਧਾਨਕ ਬੁਨਿਆਦੀ ਹੱਕ ਖੋਹਣ ਵਾਲਾ ਅਤੇ ਦੇਸ਼ ਦੇ ਫੈਡਰਲ ਢਾਂਚੇ ਨੂੰ ਕਮਜ਼ੋਰ ਕਰਨ ਵਾਲਾ ਹੈ | ਉਨ੍ਹਾਂ ਕਿਹਾ ਪੰਜਾਬ ਜੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਕਰਜ਼ੇ 'ਚ ਡੁੱਬਿਆ ਹੋਇਆ ਹੈ ਉਹ 40 ਫ਼ੀਸਦੀ ਪੈਸਾ ਦੇਣ ਤੋਂ ਅਸਮਰਥ ਹੈ | ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਸਰਕਾਰ ਦੇ ਲੋਕ ਵਿਰੋਧੀ ਫ਼ੈਸਲੇ ਦੇ ਖ਼ਿਲਾਫ਼ 7 ਮਾਰਚ ਨੂੰ ਦਾਣਾ ਮੰਡੀ ਸੁਨਾਮ ਵਿਖੇ ਕੀਤੇ ਜਾ ਰਹੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ |