ਕੁੱਪ ਕਲਾਂ, 1 ਮਾਰਚ (ਸੁਖਜਿੰਦਰ ਸਿੰਘ ਝੱਲ)-ਸੰਤ ਬਾਬਾ ਭਗਵਾਨ ਸਿੰਘ ਦੀ ਪ੍ਰੇਰਨਾ ਸਦਕਾ ਸੰਤ ਬਾਬਾ ਮਹਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਗੁਰਦੁਆਰਾ ਈਸ਼ਰ ਪ੍ਰਕਾਸ਼ ਰਾੜਾ ਸਾਹਿਬ ਪਿੰਡ ਬੇਗੋਵਾਲ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਦੌਰਾਨ ਢਾਡੀ ਦਰਬਾਰ ਕਰਵਾਇਆ ਗਿਆ , ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥਿਆਂ ਵਲੋਂ ਵਾਰਾਂ ਗਾਈਆਂ ਗਈਆਂ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸੰਤ ਬਾਬਾ ਭਗਵਾਨ ਸਿੰਘ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੇ ਢਾਡੀ ਜਥੇ ਤੋਂ ਇਲਾਵਾ ਸੰਸਾਰ ਪ੍ਰਸਿੱਧੀ ਖੱਟ ਚੁੱਕੇ ਭਾਈ ਗੱਜਣ ਸਿੰਘ ਗੜਗੱਜ ਦੇ ਢਾਡੀ ਜਥੇ ਵਲੋਂ ਜੁਸ਼ੀਲੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਉਪਰੰਤ ਮਹਾਨ ਕਥਾਵਾਚਕ ਬਾਬਾ ਬੰਤਾ ਸਿੰਘ, ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਵਾਲੇ, ਗਿਆਨੀ ਚਰਨਜੀਤ ਸਿੰਘ ਜੀ ਕਥਾ ਵਾਚਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਸੰਤ ਬਾਬਾ ਮਾਨ ਸਿੰਘ ਜੀ ਪੇਹੋਵੇ ਵਾਲਿਆਂ ਦੇ ਜਥੇ ਵਲੋਂ ਗੁਰ ਦਰਬਾਰ ਵਿਚ ਹਾਜ਼ਰੀ ਲਗਵਾਈ ਗਈ | ਇਸ ਮੌਕੇ ਭਾਈ ਕੁਲਵੰਤ ਸਿੰਘ ਯੂਕੇ , ਭਾਈ ਗੁਰਮੇਲ ਸਿੰਘ, ਭਾਈ ਬਰਜਿੰਦਰ ਸਿੰਘ ਸੁੱਖਾ, ਭਾਈ ਹਰਪ੍ਰੀਤ ਸਿੰਘ ਯੂਕੇ, ਭਾਈ ਜੱਸਾ ਸਿੰਘ ਯੂਕੇ, ਭਾਈ ਗੁਰਸ਼ਰਨ ਸਿੰਘ ਯੂਕੇ, ਰਾਗੀ ਹਰੀ ਸਿੰਘ ਯੂਕੇ, ਡਾ. ਗੁਰਦੀਪ ਸਿੰਘ ਡਾਂਗੋ, ਦਵਿੰਦਰ ਸਿੰਘ ਸ਼ੇਰਪੁਰ, ਜਸਵੰਤ ਸਿੰਘ ਕਨੇਡਾ, ਹਰਪ੍ਰੀਤ ਸਿੰਘ ਸਿਓੜਾ, ਸਟੇਜ ਸਕੱਤਰ ਗਿਆਨੀ ਸ਼ੇਰ ਸਿੰਘ ਆਦਿ ਹਾਜ਼ਰ ਸਨ |