ਲਹਿਰਾਗਾਗਾ, 1 ਮਾਰਚ (ਅਸ਼ੋਕ ਗਰਗ)-ਅਕੈਡਮਿਕ ਵਰਲਡ ਸਕੂਲ ਖੋਖਰ ਵਿਚ ਅੱਜ ਮੁਫ਼ਤ ਦੰਦ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਨਿਸ਼ਾਂਤ ਗਰਗ ਐੱਮ.ਡੀ.ਐੱਸ. ਅਤੇ ਡਾ. ਵਿਵੇਕਾ ਗਰਗ ਐੱਮ.ਡੀ.ਐੱਸ. ਨੇ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਦੰਦਾਂ ਦੀ ਸਹੀ ਸੰਭਾਲ, ਸਾਫ਼-ਸਫ਼ਾਈ ਅਤੇ ਸਿਹਤਮੰਦ ਖ਼ੁਰਾਕ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੂੰ ਦਿਨ ਵਿਚ ਦੋ ਵਾਰ ਬਰਸ਼ ਕਰਨ ਅਤੇ ਮਿੱਠੀਆਂ ਚੀਜ਼ਾਂ ਘੱਟ ਖਾਣ ਦੀ ਸਲਾਹ ਵੀ ਦਿੱਤੀ ਗਈ | ਕੁਝ ਬੱਚਿਆਂ ਨੂੰ ਛੋਟੀਆਂ ਸਮੱਸਿਆਵਾਂ ਮਿਲੀਆਂ ਜਿਨ੍ਹਾਂ ਲਈ ਉਨ੍ਹਾਂ ਨੂੰ ਮੁਫ਼ਤ ਦਵਾਈ ਵੀ ਦਿੱਤੀ ਗਈ | ਸਕੂਲ ਦੇ ਪਿ੍ੰਸੀਪਲ ਕੇਸਰੀ ਦੇਵੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿਹਤ ਕੈਂਪ ਬੱਚਿਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਹੁਤ ਲਾਭਦਾਇਕ ਹਨ | ਉਨ੍ਹਾਂ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਕੈਂਪ ਵਿਚ ਵਿਦਿਆਰਥੀਆਂ ਨੂੰ ਆਪਣੇ ਦੰਦਾਂ ਦੀ ਸੰਭਾਲ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਕੂਲ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਿਹਤ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਉਂਦਾ ਰਹੇਗਾ ਤਾਂ ਜੋ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੋਵਾਂ ਮਜ਼ਬੂਤ ਰਹੇ |