01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ <br/>

ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਸਮੇਂ ਸੁਖਬੀਰ ਸਿੰਘ ਬਾਦਲ ਨਾਲ ਹਰਵਿੰਦਰ ਸਿੰਘ ਕਾਕੜਾ ਅਤੇ ਹੋਰ | ਤਸਵੀਰ: ਮੁਕੇਸ਼ ਕੁਮਾਰ <br/> 03-03-2026
ਸੰਗਰੂਰ, ਭਵਾਨੀਗੜ੍ਹ, 2 ਮਾਰਚ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ, ਰਣਧੀਰ ਸਿੰਘ ਫੱਗੂਵਾਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਡੈਲੀਗੇਟ ਹਰਵਿੰਦਰ ਸਿੰਘ ਕਾਕੜਾ ਅਤੇ ਕਈ ਹੋਰ ਸਿਰਮੌਰ ਆਗੂਆਂ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੰਗਰੂਰ ਦੇ ਇੰਚਾਰਜ ਸ੍ਰੀ ਅਰਵਿੰਦ ਖੰਨਾ ਦੀ ਪੇ੍ਰਰਨਾ ਸਦਕਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਉਸਾਰੂ ਸੋਚ ਰੱਖਣ ਵਾਲੇ ਹਰ ਆਗੂ ਅਤੇ ਵਰਕਰ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਹਮੇਸ਼ਾ ਸਵਾਗਤ ਰਹੇਗਾ | ਉਨ੍ਹਾਂ ਨਾਲ਼ ਸ਼ਾਮਿਲ ਹੋਣ ਵਾਲਿਆਂ ਵਿਚ ਕੁਲਵੰਤ ਸਿੰਘ ਗਰੇਵਾਲ ਸਾਬਕਾ ਸਰਪੰਚ ਰਾਏ ਸਿੰਘ ਵਾਲਾ ਸਾਬਕਾ ਚੇਅਰਮੈਨ ਲੈਂਡ ਮਾਰਗੇਜ ਬੈਕ, ਬਲਦੇਵ ਸਿੰਘ ਆਲੋਅਰਖ ਪ੍ਰਧਾਨ ਨੰਬਰਦਾਰ ਯੂਨੀਅਨ, ਗੁਰਚਰਨ ਸਿੰਘ ਪੰਨਵਾਂ ਡੈਲੀਗੇਟ ਪੁਨਰ ਸਰਜੀਤੀ), ਹਰਵਿੰਦਰ ਸਿੰਘ ਬੰਟੀ ਢਿੱਲੋਂ ਡੈਲੀਗੇਟ (ਪੁਨਰ ਸਰਜੀਤੀ), ਸਰਬਜੀਤ ਸਿੰਘ ਹੈਪੀ ਗੋਰਾਇਆ ਪ੍ਰਧਾਨ ਸੁਸਾਇਟੀ ਕਾਕੜਾ, ਦਿਲਬਾਗ ਸਿੰਘ ਸਾਬਕਾ ਸਰਪੰਚ ਆਲੋਅਰਖ, ਕਰਨੈਲ ਸਿੰਘ ਸਾਬਕਾ ਸਰਪੰਚ ਦਿਆਲਗੜ੍ਹ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਕਾਕੜਾ, ਅਜੈਬ ਸਿੰਘ ਬਖੋਪੀਰ, ਦਰਸ਼ਨ ਸਿੰਘ ਫੌਜੀ, ਹਰਭਜਨ ਸਿੰਘ ਬਾਲਦ, ਨੰਬਰਦਾਰ ਗੁਰਪ੍ਰੀਤ ਸਿੰਘ ਮਾਝਾ, ਹਰਜਿੰਦਰ ਸਿੰਘ ਸਾਬਕਾ ਸਰਪੰਚ ਮਾਝਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ, ਇਕਬਾਲਜੀਤ ਸਿੰਘ ਪੂਨੀਆ, ਗੋਲਡੀ ਤੂਰ ਸਰਕਲ ਪ੍ਰਧਾਨ, ਰੁਪਿੰਦਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਜੀਤ ਸਿੰਘ ਪ੍ਰਧਾਨ, ਭਰਪੂਰ ਸਿੰਘ ਫੱਗੂਵਾਲ਼ਾ, ਵਿਕਰਮ ਕੋਚ ਅਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਨੇ ਰੋਸ ਰੈਲੀ ਅਤੇ ਰੋਸ ਮਾਰਚ ਕਰ ਕੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਕਿਸਾਨੀ ਨੂੰ ਖ਼ੁਸ਼ਹਾਲ ਕਰਨ 'ਚ ਸੁਸਾਇਟੀਆਂ ਦਾ ਅਹਿਮ ਯੋਗਦਾਨ-ਵਿਧਾਇਕ ਕਾਕਾ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।